ਤਰਨ ਤਾਰਨ, 6 ਮਾਰਚ (ਇਕਬਾਲ ਸਿੰਘ ਸੋਢੀ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤੇ ਮਨਰੇਗਾ ਮਜ਼ਦੂਰਾਂ ਦੀਆਂ ਵੱਖ-ਵੱਖ ਪਿੰਡਾਂ 'ਚ ਗੋਹਲਵੜ, ਰਟੌਲ, ਕੋਟਲੀ, ਪੰਡੋਰੀ ਰਣ ਸਿੰਘ, ਡਾਲੇਕੇ, ਪੱਖੋਕੇ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਨੂੰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਸੁਖਦੇਵ ਸਿੰਘ ਗੋਹਲਵੜ, ਜ਼ਿਲ੍ਹਾ ਵਿੱਤ ਸਕੱਤਰ ਕਾਮਰੇਡ ਬਲਦੇਵ ਸਿੰਘ ਗੋਹਲਵੜ, ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਅੰਗਰੇਜ਼ ਸਿੰਘ ਰਟੌਲ, ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਕੌਰ ਡਾਲੇਕੇ, ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਦਵਿੰਦਰ ਸਿੰਘ ਪੱਖੋਕੇ, ਰਾਜਵੰਤ ਕੌਰ ਪੰਡੋਰੀ ਰਣ ਸਿੰਘ ਕਰਤਾਰ ਸਿੰਘ ਕੋਟਲੀ, ਕੁਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਮਨਪ੍ਰੀਤ ਸਿੰਘ ਕੋਟਲੀ, ਪਰਮਜੀਤ ਸਿੰਘ ਕੋਟਲੀ ਆਦਿ ਆਗੂਆਂ ਨੇ ਸੰਬੋਧਨ ਕੀਤਾ | ਕਾਮਰੇਡ ਗੋਹਲਵੜ ਨੇ ਕੇਂਦਰ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਵੀ.ਬੀ.ਜੀ ਰਾਮ ਜੀ ਕਾਨੂੰਨ ਵਾਪਸ ਲਿਆ ਜਾਵੇ ਤੇ ਚਾਰ ਲੇਬਰ ਕੋਡ ਰੱਦ ਕਰਾਉਣ ਲਈ ਬਿਜਲੀ ਸੋਧ ਬਿੱਲ ਤੇ ਬੀਜ ਸੋਧ ਬਿੱਲ ਆਦਿ ਮੰਗਾਂ ਨੂੰ ਲੈ ਕੇ 11 ਮਾਰਚ ਨੂੰ ਗ਼ਦਰੀ ਬਾਬਿਆਂ ਦੇ ਪਿੰਡ ਸੁਰਸਿੰਘ ਤੋਂ ਜਥਾ ਮਾਰਚ ਚੱਲੇਗਾ | ਇਸ ਮੌਕੇ ਸਿਮਰਜੀਤ ਕੌਰ, ਕੁਲਦੀਪ ਕੌਰ, ਗੁਰਜੀਤ ਕੌਰ, ਕੁਲਵਿੰਦਰ ਕੌਰ, ਮਨਜੀਤ ਕੌਰ, ਸੰਦੀਪ ਕੌਰ, ਜਸਵੰਤ ਕੌਰ, ਸੁਰਜੀਤ ਸਿੰਘ ਰਟੌਲ ਮਨਦੀਪ ਕੌਰ, ਪ੍ਰਗਟ ਸਿੰਘ, ਵਰਿਆਮ ਸਿੰਘ ਕੋਟਲੀ, ਮਨਜੀਤ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਸੁਖਵਿੰਦਰ ਕੌਰ ਪੰਡੋਰੀ ਰਣ ਸਿੰਘ, ਜਤਿੰਦਰ ਸਿੰਘ ਠੇਕੇਦਾਰ, ਧਲਵਿੰਦਰ ਸਿੰਘ, ਮਨਜਿੰਦਰ ਸਿੰਘ, ਜਤਿੰਦਰ ਸਿੰਘ ਗੋਹਲਵੜ, ਅਮਰੀਕ ਕੌਰ, ਹਰਪ੍ਰੀਤ ਕੌਰ ਪੱਖੋਕੇ ਆਦਿ ਆਗੂ ਹਾਜ਼ਰ ਸਨ |