02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਗੌਰਮਿੰਟ ਪੈਨਸ਼ਨਰ ਯੂਨੀਅਨ 10 ਮਾਰਚ ਦੀ ਚੰਡੀਗੜ੍ਹ ਰੈਲੀ 'ਚ ਹੋਵੇਗੀ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 07-03-2026
ਤਰਨ ਤਾਰਨ, 6 ਮਾਰਚ (ਇਕਬਾਲ ਸਿੰਘ ਸੋਢੀ)-ਗੌਰਮਿੰਟ ਪੈਨਸ਼ਨਰ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਖੇ ਕਰਮ ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ | ਹਾਜ਼ਰ ਸਾਥੀਆਂ ਨੂੰ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਪ੍ਰਤੀ ਧਾਰਨ ਕੀਤਾ ਵਤੀਰਾ ਅਤਿ ਨਿੰਦਣਯੋਗ ਹੈ, ਕਿਉਂਕਿ ਸਰਕਾਰ ਨੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਪੂਰਨ ਰੂਪ ਵਿਚ ਲਾਗੂ ਨਾ ਕਰਦਿਆਂ 2.59 ਦਾ ਫਾਰਮੂਲਾ ਲਾਗੂ ਕਰਨ ਦੀ ਥਾਂ ਘਾਟੇਵੰਦਾ ਗੁਣਾਂਕ ਲਾਗੂ ਕੀਤਾ ਹੈ | ਮੀਟਿੰਗ ਨੂੰ ਸੁਰਜੀਤ ਸਿੰਘ ਝਾਮਕਾ, ਡਾ. ਅਜਮੇਰ ਸਿੰਘ, ਬਲਬੀਰ ਸਿੰਘ ਮੱਲ੍ਹੀ ਅਤੇ ਪ੍ਰਧਾਨ ਕਰਮ ਸਿੰਘ ਲਾਲਪੁਰਾ ਨੇ ਵੀ ਸੰਬੋਧਨ ਕੀਤਾ | ਬੁਲਾਰਿਆਂ ਨੇ ਪੰਜਾਬ ਸਰਕਾਰ ਵਿਰੁੱਧ ਸਾਂਝੇ ਫਰੰਟ ਵਲੋਂ 8 ਮਾਰਚ ਤੋਂ 11 ਮਾਰਚ ਤੱਕ ਕੀਤੇ ਜਾ ਰਹੇ ਮੁਜਾਹਰਿਆਂ ਵਿਚ 10 ਮਾਰਚ ਨੂੰ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ | ਮੀਟਿੰਗ ਵਿਚ ਉਕਤ ਆਗੂਆਂ ਨਾਲ ਕੁਲਵੰਤ ਸਿੰਘ ਗਿੱਲ, ਗੁਰਦੀਪ ਸਿੰਘ ਮਾਣੋਚਾਲ੍ਹ, ਗੁਰਨਾਮ ਸਿੰਘ, ਕਸ਼ਮੀਰ ਸਿੰਘ ਢਿੱਲੋਂ, ਅਜਾਇਬ ਸਿੰਘ, ਮਨਜੀਤ ਸਿੰਘ ਢਿੱਲੋਂ, ਹਰਜੀਤ ਸਿੰਘ ਜੱਸਲ, ਸਕੱਤਰ ਸਿੰਘ, ਚੰਚਲ ਸਿੰਘ ਚਾਹਲ, ਰਾਜਬੀਰ ਕੁਮਾਰ, ਬਲਵਿੰਦਰ ਸਿੰਘ ਲਹੀਆਂ, ਰਮਾਕਾਂਤ, ਸੁਖਦੇਵ ਸਿੰਘ, ਸਵਿੰਦਰਪਾਲ ਸਿੰਘ, ਵਿਜੇ ਕੁਮਾਰ ਜੋਸ਼ੀ ਅਤੇ ਵਿਜੇ ਕੁਮਾਰ ਪੁੰਜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਭੁੱਲਰ ਵਲੋਂ ਪੱਟੀ ਹਲਕੇ 'ਚ ਲੋਕ ਹਿੱਤ 'ਚ ਮਿਸਾਲੀ ਕੰਮ ਕੀਤੇ ਗਏ-ਮੋਹਿਤ ਅਰੋੜਾ, ਲਾਡੀ ਬੁਰਜ <br/> ਅਗਲੀ ਖ਼ਬਰ ਸਮਾਜ ਸੇਵਕ ਮਾਸਟਰ ਗੁਰਬੀਰ ਸਿੰਘ ਐਮਾ ਦਾ ਦਿਹਾਂਤ <br/>
Ad Position 24
No active advertisement