ਪੱਟੀ, 6 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵਲੋਂ ਪੱਟੀ ਹਲਕੇ ਵਿਚ ਲੋਕ ਹਿੱਤ ਵਿਚ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਗਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਡੀਆ ਇੰਚਾਰਜ ਮੋਹਿਤ ਅਰੋੜਾ ਪੱਟੀ ਅਤੇ ਸਰਪੰਚ ਗੁਰਪ੍ਰਤਾਪ ਸਿੰਘ ਲਾਡੀ ਬੁਰਜ਼ ਨੇ ਕਿਹਾ ਕਿ ਮੰਤਰੀ ਭੁੱਲਰ ਆਪਣੇ ਗ੍ਰਹਿ ਦਫ਼ਤਰ ਵਿਖੇ ਰੋਜ਼ਾਨਾ ਹਲਕਾ ਪੱਟੀ ਦੇ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਮੌਕੇ 'ਤੇ ਹੀ ਸੰਬੰਧਿਤ ਅਫਸਰਾਂ ਨਾਲ ਗੱਲ ਕਰਕੇ ਹੱਲ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਯੋਗ ਅਗਵਾਈ ਹੇਠ ਲੋਕਾਂ ਨੰੂ ਸਾਫ਼-ਸੁਥਰਾ, ਪ੍ਰਭਾਵਸ਼ਾਲੀ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਨ ਦੇ ਨਾਲ-ਨਾਲ ਪ੍ਰਮੁੱਖ ਪ੍ਰੋਗਰਾਮਾਂ ਅਤੇ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੱਟੀ ਹਲਕੇ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਦਸ ਲੱਖ ਦੇ ਕਾਰਡ ਘਰ-ਘਰ ਜਾਕੇ ਬਣਾਏ ਜਾ ਰਹੇ ਹਨ, ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ਸਕੂਲ ਆਫ ਐਮੀਨੈਂਸ ਬਣਾਏ ਗਏ | ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ |