ਤਰਨ ਤਾਰਨ, 6 ਮਾਰਚ (ਇਕਬਾਲ ਸਿੰਘ ਸੋਢੀ)-ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜਕਾਲ ਦੌਰਾਨ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਚੁੱਕੀ ਹੈ ਅਤੇ ਆਏ ਦਿਨ ਕਤਲੋਗਾਰਦ, ਲੁੱਟਾਂ-ਖੋਹਾਂ, ਫਿਰੌਤੀਆਂ ਦੀ ਮੰਗ, ਗੈਂਗਸਰਵਾਦ, ਨਸ਼ਾਖੋਰੀ ਆਦਿ ਵਿਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹਨ ਪ੍ਰੰਤੂ ਮੌਜੂਦਾ ਸਰਕਾਰ ਅੱਖਾਂ ਮੀਟ ਕੇ ਸਭ ਕੁਝ ਦੇਖ ਰਹੀ ਹੈ | ਇਹ ਪ੍ਰਗਟਾਵਾ ਸਾਬਕਾ ਕੌਂਸਲਰ ਅਤੇ ਅਕਾਲੀ ਆਗੂ ਡਾ. ਸੁਖਦੇਵ ਸਿੰਘ ਲੌਹੁਕਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਨਸ਼ੇ ਨੂੰ ਵੀ ਖਤਮ ਕਰਨ ਵਿਚ 'ਆਪ' ਸਰਕਾਰ ਅਸਫਲ ਸਾਬਿਤ ਹੋਈ ਹੈ ਕਿਉਂਕਿ ਆਏ ਦਿਨ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਪ੍ਰੰਤੂ ਸਰਕਾਰ ਲੋਕਾਂ ਨੂੰ ਝੂਠੇ ਸਬਜਬਾਗ ਦਿਖਾਉਣ ਵਿਚ ਲੱਗੀ ਹੋਈ ਹੈ, ਜੋ ਕਿ ਸੱਚਾਈ ਤੋਂ ਕੋਹਾਂ ਦੂਰ ਹਨ |