ਜੇਠੂਵਾਲ, 6 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਦੋ ਰੋਜ਼ਾ ਮੇਲਾ 25 ਤੇ 26 ਮਾਰਚ ਨੂੰ ਮਨਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਸੰਗਤਾਂ ਦੇ ਸਹਿਯੋਗ ਨਾਲ ਪੂਰੇ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਹ ਪ੍ਰਗਟਾਵਾ ਗੁਰਦੁਆਰਾ ਸਾਹਿਬ ਦੇ ਮੈਨੇਜਰ ਜਗਦੀਪ ਸਿੰਘ ਧਾਰੋਵਾਲੀ ਵਲੋਂ ਮੇਲੇ ਦੀਆਂ ਤਿਆਰੀਆਂ ਸੰਬੰਧੀ ਮੁਲਾਜ਼ਮਾਂ ਤੇ ਸੇਵਾਦਾਰਾਂ ਦੀ ਹੋਈ ਮੀਟਿੰਗ ਦੌਰਾਨ ਕੀਤਾ | ਮੈਨੇਜਰ ਧਾਰੋਵਾਲੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਦੋ ਰੋਜਾ ਮੇਲੇ ਲਈ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਹੋਇਆ ਹੁਣ ਤੋਂ ਹੀ ਤਿਆਰੀਆਂ ਆਰੰਭੀਆਂ ਗਈਆਂ ਹਨ | ਉਨ੍ਹਾਂ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਕਿ ਸੰਗਤਾਂ ਨੂੰ ਕਿਸੇ ਵੀ ਕਿਸਮ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਸ ਦੋ ਰੋਜਾ ਮੇਲੇ ਲਈ ਸੰਗਤਾਂ ਦੀ ਰਿਹਾਇਸ਼ ਅਤੇ ਲੰਗਰ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ | ਇਸ ਮੌਕੇ ਬਾਬਾ ਰਾਮ ਸਿੰਘ ਭੂਰੀ ਵਾਲੇ, ਇੰਸਪੈਕਟਰ ਰਣਜੀਤ ਸਿੰਘ ਪਚਾਸੀ, ਅਮੋਲਕ ਸਿੰਘ ਰਿਕਾਰਡ ਕੀਪਰ, ਕੰਵਲਜੀਤ ਸਿੰਘ ਸਟੋਰ ਕੀਪਰ , ਅਜੀਤਪਾਲ ਸਿੰਘ ਅਕਾਊਟੈਂਟ, ਹੈੱਡ ਗ੍ਰੰਥੀ ਜਤਿੰਦਰ ਸਿੰਘ, ਗ੍ਰੰਥੀ ਬਲਦੇਵ ਸਿੰਘ, ਇਕਬਾਲ ਸਿੰਘ, ਵਿਸਾਲ ਸਿੰਘ, ਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਕੁਲਦੀਪ ਸਿੰਘ, ਅਕਾਸ਼ਦੀਪ ਸਿੰਘ, ਗੁਰਵੀਰ ਸਿੰਘ, ਸਤਨਾਮ ਸਿੰਘ, ਗੁਰਦੇਵ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਸਿੰਘ, ਤਰਸੇਮ ਸਿੰਘ ਆਦਿ ਸੇਵਾਦਾਰ ਤੇ ਗੁਰੂ ਘਰ ਦੇ ਪ੍ਰੇਮੀ ਸ਼ਾਮਿਲ ਸਨ |