22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਸਿੱਖਣ ਸਹਾਇਕ ਸਮੱਗਰੀ ਸੰਬੰਧੀ ਦੋ ਰੋਜ਼ਾ ਵਰਕਸ਼ਾਪ ਲਗਾਈ

Ad Position 21
No active advertisement
ਅਜੀਤ ਡੈਸਕ 08-03-2026
ਝਬਾਲ, 7 ਮਾਰਚ (ਸੁਖਦੇਵ ਸਿੰਘ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਜਿੰਦਰ ਸਿੰਘ ਦੀ ਦੇਖ-ਰੇਖ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਗੰਡੀਵਿੰਡ ਵਿਖ਼ੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ | ਬਲਾਕ ਸਿੱਖਿਆ ਅਫ਼ਸਰ ਰਜਿੰਦਰ ਸਿੰਘ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀ ਦੇ ਸਿੱਖਣ ਸਿਖਾਉਣ ਵਿਚ ਸਿੱਖਣ ਸਹਾਇਕ ਸਮੱਗਰੀ ਦਾ ਮਹੱਤਵਪੂਰਨ ਰੋਲ ਹੁੰਦਾ ਹੈ | ਇਸ ਦੀ ਵਰਤੋਂ ਨਾਲ ਵਿਦਿਆਰਥੀਆਂ ਦੇ ਗਿਆਨ 'ਚ ਪ੍ਰਪੱਕਤਾ ਆਉਂਦੀ ਹੈ | ਉਨ੍ਹਾਂ ਕਿਹਾ ਕਿ ਸਿੱਖਣ ਸਹਾਇਕ ਸਮੱਗਰੀ ਵਰਕਸ਼ਾਪਾਂ ਅਧਿਆਪਕਾਂ ਨੂੰ ਪ੍ਰਭਾਵਸ਼ਾਲੀ ਅਤੇ ਰਚਨਾਤਮਕ ਢੰਗ ਨਾਲ ਪੜ੍ਹਾਉਣ ਲਈ ਘੱਟ ਲਾਗਤ ਵਾਲੇ ਸਥਾਨਕ ਤੌਰ 'ਤੇ ਉਪਲਬਧ ਸਮੱਗਰੀ ਦੀ ਵਰਤੋਂ ਕਰ ਕੇ ਮਾਡਲ ਤੇ ਚਾਰਟ ਬਣਾਉਣ ਦੀ ਸਿਖਲਾਈ ਦਿੰਦੀਆਂ ਹਨ | ਉਨਾਂ ਕਿਹਾ ਕਿ ਇਹ ਵਰਕਸ਼ਾਪਾਂ ਜਮਾਤ ਵਿਚ ਵਿਦਿਆਰਥੀਆਂ ਦੀ ਭਾਗੀਦਾਰੀ, ਸਮਝ ਅਤੇ ਸਿੱਖਣ ਪ੍ਰਕਿਰਿਆ ਨੂੰ ਵਧਾਉਣ ਤੇ ਕੇਂਦਰਿਤ ਹੁੰਦੀਆਂ ਹਨ | ਇਸ ਵਰਕਸ਼ਾਪ ਜਰੀਏ ਅਧਿਆਪਕਾਂ ਨੂੰ ਪ੍ਰੀ-ਪ੍ਰਾਇਮਰੀ ਬੱਚਿਆਂ ਲਈ ਸਿੱਖਣ ਅਤੇ ਖੇਡ ਕਿਰਿਆਵਾਂ 'ਚ ਰਚਨਾਤਮਕ ਹੈਂਡਮੇਡ ਸਹਾਇਕ ਸਮੱਗਰੀ ਦੀ ਸਾਂਭ ਸੰਭਾਲ ਅਤੇ ਪ੍ਰਭਾਵਸ਼ਾਲੀ ਵਰਤੋਂ ਸਿਖਾਈ ਗਈ, ਜਿਸ ਨਾਲ ਸਿੱਖਿਆ ਦੇ ਮਿਆਰ ਨੂੰ ਹੋਰ ਸੁਧਾਰਨ ਵਿੱਚ ਮਦਦ ਮਿਲੇਗੀ | ਇਸ ਮੌਕੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਵਲੋਂ ਆਪਣੇ ਹੱਥੀਂ ਸਿੱਖਣ ਸਹਾਇਕ ਸਮੱਗਰੀ ਤਿਆਰ ਕੀਤੀ ਗਈ | ਇਸ ਮੌਕੇ ਡੀ.ਆਰ.ਸੀ. ਅਨੂਪ ਮੈਣੀ, ਬੀ.ਆਰ.ਸੀ ਮਨਦੀਪ ਕੌਰ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਗਤਪੁਰਾ ਦੁੱਧ ਉਤਪਾਦਕ ਸਹਿਕਾਰੀ ਸਭਾ ਸਰਹਾਲੀ ਨੇ ਮੁਨਾਫਾ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਹੈਰੋਇਨ ਅਤੇ ਚੂਰਾ ਪੋਸਤ ਸਮੇਤ 3 ਵਿਅਕਤੀ ਕਾਬੂ
Ad Position 24