23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਡਿੰਪਾ ਦੀ ਬਦੌਲਤ ਹਲਕਾ ਪੂਰਬੀ 'ਚ ਕਾਂਗਰਸ ਚੜ੍ਹਤ ਤੋਂ ਵਿਰੋਧੀ ਬੁਖਲਾਏ-ਧਰਮਵੀਰ ਹੁੰਦਲ

Ad Position 21
No active advertisement
ਅਜੀਤ ਡੈਸਕ 08-03-2026
ਜੇਠੂਵਾਲ, 7 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਤੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਸਾਂਝੀ ਅਗਵਾਈ ਹੇਠ ਸਾਬਕਾ ਮੈਂਬਰ ਪਾਰਲੀਮੈਂਟ ਤੇ ਹਲਕਾ ਪੂਰਬੀ ਦੇ ਕਾਂਗਰਸ ਪਾਰਟੀ ਇੰਚਾਰਜ ਜਸਬੀਰ ਸਿੰਘ ਗਿੱਲ ਡਿੰਪਾ ਵਲੋਂ ਹਲਕੇ ਵਿਚ ਕਾਂਗਰਸ ਪਾਰਟੀ ਲਈ ਕੀਤੀ ਜਾ ਰਹੀ ਦਿਨ ਰਾਤ ਮਿਹਨਤ ਦੀ ਬਦੌਲ ਹਲਕੇ ਵਿਚ ਕਾਂਗਰਸ ਦੀ ਵੱਧ ਰਹੀ ਚੜ੍ਹਤ ਤੋਂ ਵਿਰੋਧੀ ਬੁਖਲਾਏ ਹੋਏ ਦਿਖਾਈ ਦੇ ਰਹੇ ਹਨ, ਕਿਉਂਕਿ ਡਿੰਪਾ ਜਦੋਂ ਦਾ ਹਲਕਾ ਇੰਚਾਰਜ ਲੱਗਾ ਕਾਂਗਰਸੀਆਂ ਦੇ ਹੌਸਲੇ ਬੁਲੰਦ ਹੋਏ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਮਿਲਕ ਪਲਾਂਟ ਵੇਰਕਾ ਦੇ ਸਾਬਕਾ ਡਾਇਰੈਕਟਰ ਧਰਮਵੀਰ ਸਿੰਘ ਹੁੰਦਲ ਵੇਰਕਾ ਨੇ ਕੀਤਾ | ਧਰਮਵੀਰ ਹੁੰਦਲ ਨੇ ਕਿਹਾ ਕਿ ਲੋਕ 'ਆਪ' ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਉਹ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਾਉਣ ਲਈ ਬੇਅਸਬਰੀ ਨਾਲ ਉਡੀਕ ਕਰ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਗੁ: ਧੇੜੇਆਣਾ ਸਾਹਿਬ ਸਠਿਆਲਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਪੁਲਿਸ ਵਲੋਂ ਮੁਲਜ਼ਮ ਕਾ... ਅਗਲੀ ਖ਼ਬਰ ਵਿਧਾਇਕ ਰਮਦਾਸ ਵਲੋਂ ਚੇਅਰਪਰਸਨ ਨਵਨੀਤ ਕੌਰ ਗਿੱਲ ਦਾ ਸਨਮਾਨ <br/>
Ad Position 24