ਸਠਿਆਲਾ/ਬਾਬਾ ਬਕਾਲਾ ਸਾਹਿਬ, 7 ਮਾਰਚ (ਜਗੀਰ ਸਿੰਘ ਸਫਰੀ, ਸ਼ੇਿਲੰਦਰਜੀਤ ਸਿੰਘ ਰਾਜਨ)-ਅੱਜ ਇਤਿਹਾਸਕ ਗੁ: ਨੌਵੀਂ ਪਾਤਿਸ਼ਾਹੀ ਧੇੜੇਆਣਾ ਸਾਹਿਬ ਸਠਿਆਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਵਾਪਰੀ ਘਟਨਾ ਬਾਰੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 9 ਅੰਗਾਂ ਨਾਲ ਛੇੜਛਾੜ ਕਰਕੇ ਅੰਗਾਂ ਨੂੰ ਗਲੀ ਵਿਚ ਖਿਲਾਰ ਦਿੱਤਾ ਗਿਆ ਸੀ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਗੁ: ਸਾਹਿਬ ਦੇ ਪ੍ਰਧਾਨ ਬਲਕਾਰ ਸਿੰਘ, ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ, ਸਰਪੰਚ ਗੁਰਜਿੰਦਰ ਸਿੰਘ, ਸਰਪੰਚ ਦਲਬੀਰ ਸਿੰਘ, ਪ੍ਰਧਾਨ ਬੂਟਾ ਸਿੰਘ, ਬੀਬੀ ਬਲਵਿੰਦਰ ਕੌਰ ਵਲੋਂ ਸਵੇਰ ਦੇ 7 ਕੁ ਵਜੇ ਦੇ ਕਰੀਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਪਾੜ ਕੇ ਗਲੀ ਵਿਚ ਖਿਲਾਰਣ ਦੀ ਜਾਣਕਾਰੀ ਦਿੱਤੀ ਗਈ ਤੇ ਉਨ੍ਹਾਂ ਨੇ ਪ੍ਰਸ਼ਾਸਨ ਪਾਸਾੋ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਡੀ.ਐੱਸ.ਪੀ ਅਰੁਣ ਸ਼ਰਮਾ, ਐੱਸ.ਐੱਚ.ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਗੁ: ਸਾਹਿਬ ਦੇ ਕੈਮਰਿਆਂ ਦੀ ਜਾਂਚ ਕੀਤੀ ਗਈ ਹੈ, ਥਾਣਾ ਮੁਖੀ ਬਿਆਸ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਸੰਬੰਧੀ ਪੁਲਿਸ ਨੇ ਗ੍ਰੰਥੀ ਸਤਨਾਮ ਸਿੰਘ ਪੁੱਤਰ ਮਾਧੋ ਸਿੰਘ, ਵਾਸੀ ਸਠਿਆਲਾ ਦੇ ਬਿਆਨਾਂ 'ਤੇ ਮੁਲਜ਼ਮ ਸਿਮਰਨਜੀਤ ਸਿੰਘ ਉਰਫ ਸਿੰਨੀ ਪੁੱਤਰ ਸੁਖਦੇਵ ਸਿੰਘ ਵਾਸੀ ਸਠਿਆਲਾ ਖਿਲਾਫ ਧਾਰਾ 299 ਬੀ.ਐੱਨ.ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਸਰਦੂਲ ਸਿੰਘ ਸਬ ਇੰਸਪੈਕਟਰ, ਚੌਂਕੀ ਇੰਚਾਰਜ ਤੇਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ |