23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਹਰਦੀਪ ਸਿੰਘ ਗਿੱਲ ਗੁਰਦੁਆਰਾ ਬਾਬਾ ਹੰਦਾਲ ਨਤਮਸਤਕ ਹੋਏ

Ad Position 21
No active advertisement
ਅਜੀਤ ਡੈਸਕ 08-03-2026
ਜੰਡਿਆਲਾ ਗੁਰੂ, 7 ਮਾਰਚ (ਹਰਜਿੰਦਰ ਸਿੰਘ ਕਲੇਰ, ਪ੍ਰਮਿੰਦਰ ਸਿੰਘ ਜੋਸਨ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਭਾਜਪਾ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਜਿਨ੍ਹਾਂ ਨੂੰ ਬੀਤੇ ਦਿਨ ਕੌਮੀ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ, ਵਲੋਂ ਅੱਜ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਹੁੰਦਾਲ ਜੀ ਜੰਡਿਆਲਾ ਗੁਰੂ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਆਪਣੀ ਨਿਯੁਕਤੀ ਲਈ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ | ਗੁਰਦੁਆਰਾ ਬਾਬਾ ਹੰਦਾਲ ਜੀ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੰਚਾਲਕ ਸੰਤ ਬਾਬਾ ਪਰਮਾਨੰਦ ਨੇ ਸਿਰੋਪਾ ਦੇ ਕੇ ਹਰਦੀਪ ਸਿੰਘ ਗਿੱਲ ਦਾ ਸਨਮਾਨ ਕੀਤਾ | ਇਸ ਤੋਂ ਇਲਾਵਾ ਉਨ੍ਹਾਂ ਪੀਰ ਬਾਬਾ ਘੋੜੇ ਸ਼ਾਹ ਵਿਖੇ ਵੀ ਮੱਥਾ ਟੇਕਿਆ | ਇਸ ਮੌਕੇ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਦਲਿਤ ਭਾਈਚਾਰੇ ਅਤੇ ਸਫਾਈ ਕਰਮਚਾਰੀਆਂ ਦਾ ਖਿਆਲ ਰੱਖਣ ਤੇ ਉਨ੍ਹਾਂ ਨੂੰ ਜੀਵਨ ਪੱਧਰ ਤੇ ਉੱਚਾ ਚੁੱਕਣਾ ਵਿਚ ਉਹ ਕੋਈ ਕਸਰ ਨਹੀਂ ਛੱਡਣਗੇ | ਇਸ ਮੌਕੇ ਜਗਰੂਪ ਸਿੰਘ ਵਡਾਲੀ ਜ਼ਿਲ੍ਹਾ ਮੀਤ ਪ੍ਰਧਾਨ, ਸਰਬਜੀਤ ਸਿੰਘ ਵਡਾਲੀ, ਹਰਜਿੰਦਰ ਸਿੰਘ ਜਿੰਦਾ ਕੌਂਸਲਰ, ਰੂਬੀ ਜੰਡਿਆਲਾ, ਸੁਖਵਿੰਦਰ ਸਿੰਘ ਸਾਜਨ ਬੀ ਜੇ ਪੀ ਮੋਰਚਾ ਪ੍ਰਧਾਨ, ਬਲਜਿੰਦਰ ਸਿੰਘ ਯੂਥ ਪ੍ਰਧਾਨ, ਭੁਪਿੰਦਰ ਸਿੰਘ ਭਿੰਦਾ, ਐਡਵੋਕੇਟ ਸਰਿੰਦਰ ਸਿੰਘ, ਬਲਜਿੰਦਰ ਸਿੰਘ ਭੰਗਵਾ, ਬਲਜਿੰਦਰ ਸਿੰਘ ਅਮਰਕੋਟ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਸਠਿਆਲਾ ਵਿਖੇ ਗੁਰੂ ਸਾਹਿਬ ਦੀ ਬੇਅਦਬੀ ਦਾ- ਸ਼੍ਰੋਮਣੀ ਕਮੇਟੀ ਅਤੇ ਸਿੰਘ ਸਾਹਿਬ ਗੁਰਦਆਰਿਆਂ ਦੀ ਸੇਵਾ ਸੰਭਾਲ... ਅਗਲੀ ਖ਼ਬਰ ਪੁਲਿਸ-ਪਬਲਿਕ ਸੰਪਰਕ ਮੁਹਿੰੰਮ ਤਹਿਤ ਸਰਹੱਦੀ ਖੇਤਰ ਦੇ ਵੀ.ਡੀ.ਐੱਸ. ਮੈਂਬਰਾਂ ਤੇ ਪਤਵੰਤਿਆਂ ਨਾਲ ਮੀਟਿੰਗ
Ad Position 24