23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

-ਮਾਮਲਾ ਸਠਿਆਲਾ ਵਿਖੇ ਗੁਰੂ ਸਾਹਿਬ ਦੀ ਬੇਅਦਬੀ ਦਾ- ਸ਼੍ਰੋਮਣੀ ਕਮੇਟੀ ਅਤੇ ਸਿੰਘ ਸਾਹਿਬ ਗੁਰਦਆਰਿਆਂ ਦੀ ਸੇਵਾ ਸੰਭਾਲ ਵਲ ਧਿਆਨ ਦੇਣ : ਭਾਈ ਮੁੱਛਲ <br/>

Ad Position 21
No active advertisement
ਅਜੀਤ ਡੈਸਕ 08-03-2026
ਬਾਬਾ ਬਕਾਲਾ ਸਾਹਿਬ, 7 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਸਠਿਆਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਧੇੜੇਆਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਮੁਖੀ ਭਾਈ ਬਲਬੀਰ ਸਿੰਘ ਮੁੱਛਲ ਨੇ ਜਿੱਥੇ ਇਸ ਘਟਨਾ ਨੂੰ ਬੜਾ ਦੁਖਦਾਈ ਦੱਸਦਿਆਂ ਇਸ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ, ਉਥੇ ਉਨ੍ਹਾਂ ਦੀ ਅਗਵਾਈ ਹੇਠ ਵਫਦ ਨੇ ਬਾਬਾ ਬਕਾਲਾ ਸਾਹਿਬ ਵਿਖੇ ਡੀ.ਐੱਸ.ਪੀ. ਅਰੁਣ ਸ਼ਰਮਾ, ਥਾਣਾ ਮੁਖੀ ਬਿਆਸ ਗੁਰਵਿੰਦਰ ਸਿੰਘ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਉਹ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇ ਤਾਂ ਜੋ ਮੁੜ ਤੋਂ ਅਜਿਹੀ ਘਟਨਾ ਨਾ ਵਾਪਰ ਸਕੇ | ਭਾਈ ਮੁੱਛਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਪਿੰਡਾਂ ਵਿਚ ਸਥਿਤ ਗੁਰਦੁਆਰਾ ਸਾਹਿਬਾਨ ਵੱਲ ਧਿਆਨ ਦਿੱਤਾ ਜਾਵੇ, ਜਿੱਥੇ ਕਿ ਬਹੁਤ ਸਾਰੀਆਂ ਊਣਤਾਈਆਂ ਹਨ, ਪਾਠੀ ਜਾਂ ਗ੍ਰ੍ਰੰਥੀ ਸਿੰਘਾਂ ਦੀ ਘਾਟ ਹੈ, ਕਈ ਥਾਈਾ ਕੋਈ ਪ੍ਰਬੰਧ ਨਹੀਂ, ਕੋਈ ਪਹਿਰੇਦਾਰੀ ਨਹੀਂ ਅਤੇ ਕੋਈ ਸੇਵਾ ਸੰਭਾਲ ਨਹੀਂ ਹੋ ਰਹੀ, ਜਿਸ ਕਾਰਣ ਦੁਸ਼ਟ ਲੋਕ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ | ਇਸ ਮੌਕੇ ਭਾਈ ਨਿਸ਼ਾਨ ਸਿੰਘ, ਭਾਈ ਮੇਜਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਬਚਿੱਤਰ ਸਿੰਘ, ਭਾਈ ਰੇਸ਼ਮ ਸਿੰਘ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਹਰਦੀਪ ਸਿੰਘ ਗਿੱਲ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਹਰਦੀਪ ਸਿੰਘ ਗਿੱਲ ਗੁਰਦੁਆਰਾ ਬਾਬਾ ਹੰਦਾਲ ਨਤਮਸਤਕ ਹੋਏ
Ad Position 24