29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਕਮਿਊਨਿਸਟ ਹੈਲਥ ਸੈਂਟਰ ਝਬਾਲ ਵਿਖੇ ਐਚ. ਪੀ. ਵੀ. ਟੀਕਾਕਰਨ ਮੁਹਿੰਮ ਦੀ ਸ਼ੁਰੂਆਤ <br/>

Ad Position 21
No active advertisement
ਕਮਿਊਨਿਟੀ ਹੈਲਥ ਸੈਂਟਰ ਝਬਾਲ ਵਿਖੇ ਐਚ.ਪੀ.ਵੀ. ਵੈਕਸੀਨ ਲਗਾਉਣ ਦੀ ਸ਼ੁਰੂਆਤ ਕਰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੂ ਚੌਹਾਨ | ਤਸਵੀਰ: ਸੁਖਦੇਵ ਸਿੰਘ <br/> 09-03-2026
ਝਬਾਲ, 8 ਮਾਰਚ (ਸੁਖਦੇਵ ਸਿੰਘ)-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੂ ਚੌਹਾਨ ਦੀ ਯੋਗ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਝਬਾਲ ਵਿਖੇ 14 ਸਾਲ ਦੀ ਉਮਰ ਦੀਆਂ ਲੜਕੀਆਂ ਨੂੰ ਐਚ.ਪੀ.ਵੀ. ਵੈਕਸੀਨ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੂ ਚੌਹਾਨ ਨੇ ਦੱਸਿਆ ਕਿ ਦੇਸ਼ ਭਰ ਵਿਚ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੂੰ ਸਿਹਤ ਵਿਭਾਗ ਵਲੋਂ ਪੰਜਾਬ ਵਿਚ ਵੱਡੇ ਪੱਧਰ 'ਤੇ ਚਲਾਇਆ ਜਾ ਰਿਹਾ ਹੈ, ਤਾਂ ਜੋ ਹਰ ਯੋਗ ਲੜਕੀ ਤੱਕ ਇਹ ਵੈਕਸੀਨ ਪਹੁੰਚ ਸਕੇ | ਉਨ੍ਹਾਂ ਕਿਹਾ ਕਿ ਸਰਵਾਈਕਲ ਕੈਂਸਰ ਔਰਤਾਂ ਵਿਚ ਹੋਣ ਵਾਲੀਆਂ ਸਭ ਤੋਂ ਗੰਭੀਰ ਬਿਮਾਰੀਆਂ ਵਿਚੋਂ ਇਕ ਹੈ | ਉਨ੍ਹਾਂ ਦੱਸਿਆ ਕਿ ਹਿਊਮਨ ਪੈਪੀਲੋਮਾ ਵਾਇਰਸ ਦਾ ਸੰਕ੍ਰਮਣ ਮੁੱਖ ਤੌਰ ਤੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਦਾ ਕਾਰਨ ਬਣਦਾ ਹੈ | ਜੇਕਰ ਲੜਕੀਆਂ ਨੂੰ ਛੋਟੀ ਉਮਰ ਵਿਚ ਹੀ ਐਚ.ਪੀ.ਵੀ. ਦਾ ਟੀਕਾ ਲਗਾ ਦਿੱਤਾ ਜਾਵੇ ਤਾਂ ਭਵਿੱਖ ਵਿਚ ਇਸ ਗੰਭੀਰ ਬਿਮਾਰੀ ਤੋਂ ਬਚਾਅ ਸੰਭਵ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ | ਉਨ੍ਹਾਂ ਕਿਹਾ ਕਿ ਐਚ.ਪੀ.ਵੀ. ਟੀਕਾਕਰਨ ਮੁਹਿੰਮ ਇਸੇ ਦਿਸ਼ਾ ਵੱਲ ਇਕ ਮਹੱਤਵਪੂਰਨ ਕਦਮ ਹੈ, ਜੋ ਭਵਿੱਖ ਵਿਚ ਔਰਤਾਂ ਦੀ ਸਿਹਤ ਸੁਰੱਖਿਆ ਵਿਚ ਅਹਿਮ ਭੂਮਿਕਾ ਨਿਭਾਏਗਾ | ਉਨ੍ਹਾਂ ਨੇ ਮੌਕੇ ਤੇ ਹਾਜ਼ਰ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਟੀਕਾਕਰਨ ਸੰਬੰਧੀ ਅਫਵਾਹਾਂ ਅਤੇ ਗਲਤਫਹਿਮੀਆਂ ਤੋਂ ਬਚਣ ਅਤੇ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਦਾ ਪੂਰਾ ਸਹਿਯੋਗ ਕਰਨ | ਉਨ੍ਹਾਂ ਦੱਸਿਆ ਕਿ ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੁੰਦਾ | ਇਸ ਮੁਹਿੰਮ ਦੇ ਬਲਾਕ ਪੱਧਰੀ ਨੋਡਲ ਅਫਸਰ ਡਾ. ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਚ.ਪੀ.ਵੀ. ਟੀਕਾ ਲੜਕੀਆਂ ਲਈ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ | ਵਿਗਿਆਨਕ ਖੋਜਾਂ ਅਤੇ ਸਿਹਤ ਸੰਸਥਾਵਾਂ ਵੱਲੋਂ ਇਸ ਵੈਕਸੀਨ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਸਭ ਤੋਂ ਪ੍ਰਭਾਵਸ਼ਾਲੀ ਮੰਨਿਆ ਗਿਆ ਹੈ | ਉਨ੍ਹਾਂ ਨੇ ਸਕੂਲੀ ਵਿਦਿਆਰਥਣਾਂ ਨੂੰ ਸਰਵਾਈਕਲ ਕੈਂਸਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਸ ਮੌਕੇ ਹਾਜ਼ਰ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਦੇ ਸਿਹਤਮੰਦ ਭਵਿੱਖ ਲਈ ਉਨ੍ਹਾਂ ਦਾ ਐਚ. ਪੀ. ਵੀ. ਟੀਕਾਕਰਣ ਜਰੂਰ ਕਰਵਾਉਣ | ਇਸ ਮੌਕੇ ਡਾ. ਨੇਹਾ ਸ਼ਰਮਾ, ਡਾ. ਸਮਰਿੱਧੀ , ਗੁਰਲਾਲ ਸਿੰਘ ਬਲਾਕ ਐਕਸਟੈਂਸ਼ਨ ਐਜੂਕੇਟਰ, ਕੁਲਜੀਤ ਕੌਰ ਨਰਸਿੰਗ ਸਿਸਟਰ, ਦਵਿੰਦਰ ਕੌਰ, ਵਰਿੰਦਰ ਕੌਰ ਏ.ਐੱਨ.ਐੱਮ., ਪਰਦੀਪ ਕੌਰ ਸਟਾਫ ਨਰਸ, ਮਨਦੀਪ ਕੌਰ ਆਸ਼ਾ ਫਸਿਲੀਟੇਟਰ ਅਤੇ ਆਸ਼ਾ ਵਰਕਰਜ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੌਰਥ ਈਸਟ ਵਿਚ ਆਸਾਮ ਨਿਵਾਸੀ ਸੰਗਤਾਂ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ <br/> ਅਗਲੀ ਖ਼ਬਰ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਦਿੱਤਾ ਵੱਡਾ ਤੋਹਫਾ-ਵਿਧਾਇਕਾ ਜੀਵਨਜੋਤ ਕੌਰ <br/>
Ad Position 24