ਖਡੂਰ ਸਾਹਿਬ, 8 ਮਾਰਚ (ਰਸ਼ਪਾਲ ਸਿੰਘ ਕੁਲਾਰ)-ਪੀ.ਏ.ਯੂ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਅਤੇ ਬੀਜ ਫਾਰਮ ਉਸਮਾ ਦੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਕਿ੍ਸ਼ੀ ਵਿਗਿਆਨ ਕੇਂਦਰ ਨਾਗ ਕਲਾਂ-ਜਹਾਂਗੀਰ ਅੰਮਿ੍ਤਸਰ ਵਲੋਂ ਮਿਤੀ 10 ਮਾਰਚ ਦਿਨ ਮੰਗਲਵਾਰ ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ 'ਖੇਤੀ ਵਿਭਿੰਨਤਾ ਅਪਣਾਓ, ਵੱਡਮੁੱਲਾ ਵਾਤਾਵਰਣ ਬਚਾਓ' ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ | ਉਨ੍ਹਾਂ ਦੱਸਿਆ ਕਿ ਮੇਲੇ ਵਿਚ ਵੱਖ-ਵੱਖ ਵਿਭਾਗ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ, ਖੇਤੀ ਮਸ਼ੀਨਰੀ ਆਦਿ ਪ੍ਰਦਰਸ਼ਨੀਆਂ ਲਗਾਉਣਗੇ ਅਤੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਇਸ ਮੇਲੇ ਦੌਰਾਨ ਸਾਉਣੀ ਵਿਚ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਦੇ ਸੁਧਰੇ ਬੀਜ, ਫ਼ਲਦਾਰ ਬੂਟੇ ਅਤੇ ਗਰਮੀਆਂ ਦੀਆਂ ਸਬਜ਼ੀਆਂ ਦੇ ਬੀਜ਼ਾਂ ਦੀਆਂ ਕਿੱਟਾਂ ਵੀ ਮਿਲਣਗੀਆਂ |