30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਤੇ ਸਰਕਾਰ ਵਲੋਂ ਕੀਤਾ ਲਾਠੀਚਾਰਜ ਨਿੰਦਣਯੋਗ-ਗੁਰਭੇਜ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 09-03-2026
ਤਰਨ ਤਾਰਨ, 8 ਮਾਰਚ (ਹਰਿੰਦਰ ਸਿੰਘ)-ਗੁਰਭੇਜ ਸਿੰਘ ਢਿੱਲੋਂ ਸੂਬਾ ਆਗੂ ਇੰਪਲਾਈਜ ਫੈਡਰੇਸ਼ਨ ਪਹਿਲਵਾਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰਜ਼ ਯੂਨੀਅਨ ਸਾਂਝਾ ਫਰੰਟ ਪੰਜਾਬ ਦੇ ਸੱਦੇ 'ਤੇ ਵਿਧਾਨ ਸਭਾ ਚੰਡੀਗੜ੍ਹ ਵਿਖੇ ਚੱਲ ਰਹੇ ਸੈਸ਼ਨ ਤੱਕ ਮੁਲਾਜ਼ਮ ਮੰਗਾਂ ਦੀ ਅਵਾਜ਼ ਪਹੁੰਚਾਉਣ ਲਈ ਜੁਆਇੰਟ ਫੋਰਮ ਪਾਵਰ ਕਾਰਪੋਰੇਸ਼ਨ ਪੰਜਾਬ ਅਤੇ ਏਕਤਾ ਮੰਚ ਪੰਜਾਬ ਅਤੇ ਸੰਬੰਧਿਤ ਜਥੇਬੰਦੀਆਂ ਦੇ ਸੱਦੇ 'ਤੇ ਜਥੇਬੰਦਕ ਰੋਸ ਧਰਨੇ ਵਿਚ ਸ਼ਾਮਿਲ ਹੋਣ ਲਈ ਚੰਡੀਗੜ੍ਹ ਗਏ ਮੁਲਾਜ਼ਮਾਂ ਉਪਰ ਸਰਕਾਰ ਵਲੋਂ ਕੀਤਾ ਗਿਆ ਲਾਠੀਚਾਰਜ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਇੰਪਲਾਈਜ ਫੈਡਰੇਸ਼ਨ ਪਹਿਲਵਾਨ ਵਲੋਂ ਐਮਰਜੈਂਸੀ ਵੱਰਚੁਅਲ ਮੀਟਿੰਗ ਕਰਕੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ | ਸੂਬਾ ਆਗੂ ਢਿੱਲੋਂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਇ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਤੇ ਤਸ਼ੱਦਦ ਕਰਕੇ ਦਬਾਇਆ ਨਹੀਂ ਜਾ ਸਕਦਾ | ਮੁਲਾਜ਼ਮਾਂ ਤੇ ਪੈਨਸ਼ਨਰ ਇਸ ਦਾ ਡੱਟ ਕੇ ਮੁਕਾਬਲਾ ਕਰਨਗੇ ਅਤੇ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਤੱਕ ਸੰਘਰਸ਼ ਜਾਰੀ ਰੱਖਣਗੇ |
Ad Position 22
No active advertisement
ਪਿਛਲੀ ਖ਼ਬਰ ਦੋ ਧਿਰਾਂ 'ਚ ਹੋਈ ਲੜਾਈ ਦੌਰਾਨ ਗੋਲੀ ਲੱਗਣ ਨਾਲ ਇਕ ਜ਼ਖ਼ਮੀ ਦੋਵਾਂ ਧਿਰਾਂ ਦੇ 15 ਵਿਅਕਤੀਆਂ ਤੋਂ ਇਲਾਵਾ 24 ਹੋਰ ਅਣ... ਅਗਲੀ ਖ਼ਬਰ ਬਜਟ ਵਿਚ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਧੋਖਾ-ਮਾ. ਸਤਵਿੰਦਰ ਸਿੰਘ
Ad Position 24