30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਇਕ ਹਜ਼ਾਰ ਰੁਪਏ ਮਹੀਨੇ ਦਾ ਮਾਨ ਸਰਕਾਰ ਨੇ ਵਾਅਦਾ ਪੁਗਾਇਆ ਮਾਵਾਂ ਭੈਣਾਂ ਦਾ ਮਾਣ ਵਧਾਇਆ-ਚੇਅਰਮੈਨ ਚੀਮਾ

Ad Position 21
No active advertisement
ਅਜੀਤ ਡੈਸਕ 09-03-2026
ਪੱਟੀ, 8 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਨੂੰ 15 ਸੌ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰਕੇ ਆਪਣਾ ਵਾਅਦਾ ਪੁਗਾ ਕੇ ਮਾਵਾਂ ਭੈਣਾਂ ਦਾ ਮਾਣ ਵਧਾਇਆ ਹੈ, ਸਭ ਤੋਂ ਵੱਡੀ ਗਾਰੰਟੀ ਪੂਰੀ ਕਰਕੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਆਪਣੇ ਰਾਜ ਵਾਸੀਆਂ ਨਾਲ ਜੋ ਗਾਰੰਟੀ ਕਰਦੀ ਹੈ, ਉਸ ਨੂੰ ਪੂਰਾ ਵੀ ਕਰਦੀ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਚੀਮਾ ਚੇਅਰਮੈਨ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਰੀ ਦੀ ਤਰੱਕੀ ਨਾਲ ਹੀ ਦੇਸ਼ ਤਰੱਕੀ ਕਰ ਸਕਦਾ ਹੈ | ਇਸ ਨੂੰ ਪਹਿਲ ਦਿੰਦਿਆਂ ਮਾਨ ਸਰਕਾਰ ਵਲੋਂ ਮਾਵਾਂ-ਧੀਆਂ ਦਾ ਸਤਿਕਾਰ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਐਸ.ਸੀ. ਵਰਗ ਦੀਆਂ ਔਰਤਾਂ ਨੂੰ ਪੰਦਰਾਂ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਪੂਰੀ ਕਰਨਾ ਇਕ ਇਤਿਹਾਸਕ ਫ਼ੈਸਲਾ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਜਲਾਲਉਸਮਾ ਦੀ ਅਗਵਾਈ ਹੇਠ ਪਿੰਡ ਗਗੜੇਵਾਲ ਵਿਖੇ ਮੀਟਿੰਗ ਹੋਈ <br/> ਅਗਲੀ ਖ਼ਬਰ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਨੇ ਧਰਮ ਪ੍ਰਚਾਰ ਲਹਿਰ ਤਹਿਤ ਧਾਰਮਿਕ ਸਮਾਗਮ ਕਰਵਾਏ <br/>
Ad Position 24