30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਾਬਕਾ ਵਿਧਾਇਕ ਜਲਾਲਉਸਮਾ ਦੀ ਅਗਵਾਈ ਹੇਠ ਪਿੰਡ ਗਗੜੇਵਾਲ ਵਿਖੇ ਮੀਟਿੰਗ ਹੋਈ <br/>

Ad Position 21
No active advertisement
ਮੀਟਿੰਗ ਉਪਰੰਤ ਗੱਲਬਾਤ ਕਰਦੇ ਹੋਏ ਬਲਜੀਤ ਸਿੰਘ ਜਲਾਲਉਸਮਾ, ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਨਾਲ ਕਸ਼ਮੀਰ ਸਿੰਘ ਗਗੜੇਵਾਲ, ਪਲਵਿੰਦਰ ਸਿੰਘ ਮੀਆਂਵਿੰਡ, ਰਣਜੀਤ ਸਿੰਘ ਰਾਣਾ ਮੀਆਂਵਿੰਡ ਆਦਿ | ਤਸਵੀਰ: ਸੰਧੂ <br/> 09-03-2026
ਮੀਆਂਵਿੰਡ, 8 ਮਾਰਚ (ਸੰਧੂ)-ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਜਲਾਲਉਸਮਾ ਵਲੋਂ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੂਰੇ ਪੰਜਾਬ ਵਿਚ ਰੈਲੀਆਂ ਕਰਕੇ ਆਪਣੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਸੇ ਤਹਿਤ 2 ਅਪ੍ਰੈਲ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੀ ਰੈਲੀ ਕਰਵਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਰੈਲੀ ਨੂੰ ਕਾਮਯਾਬ ਬਣਾਉਣ ਲਈ ਹਰੇਕ ਵਰਕਰ ਬਾਬਾ ਬਕਾਲਾ ਸਾਹਿਬ ਜ਼ਰੂਰ ਪਹੁੰਚੇ | ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਨੇ ਕਿਹਾ ਕਿ ਰੈਲੀ ਸੰਬੰਧੀ ਹਲਕੇ ਦੇ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਰੈਲੀ ਨੂੰ ਇਤਿਹਾਸਕ ਬਣਾਇਆ ਜਾ ਸਕੇ | ਇਸ ਮੌਕੇ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਮੈਂਬਰ ਰਣਜੀਤ ਸਿੰਘ ਰਾਣਾ ਮੀਆਂਵਿੰਡ, ਅਮਰਜੀਤ ਸਿੰਘ ਹੁੰਦਲ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਸਾਹਿਬ ਸਿੰਘ ਕੰਗ, ਕਵੀਸ਼ਰ ਕੰਵਲਜੀਤ ਸਿੰਘ, ਮੈਨੇਜਰ ਦਿਲਬਾਗ ਸਿੰਘ, ਜੁਗਿੰਦਰ ਸਿੰਘ, ਬਾਬਾ ਰਜਿੰਦਰ ਸਿੰਘ ਰਾਜਾ ਗਗੜੇਵਾਲ, ਗੁਰਦੀਪ ਸਿੰਘ ਫ਼ੌਜੀ, ਬਲਵਿੰਦਰ ਸਿੰਘ, ਸੋਨਿਹਾਲ ਸਿੰਘ ਪੰਨੂੰ, ਹੁਸ਼ਿਆਰ ਸਿੰਘ ਪੰਨੂੰ, ਸ਼ਰਨਬੀਰ ਸਿੰਘ, ਗੁਰਜੀਤ ਸਿੰਘ, ਜੈਕਾਰ ਸਿੰਘ, ਗੁਲਜ਼ਾਰ ਸਿੰਘ, ਕਸ਼ਮੀਰ ਸਿੰਘ, ਮੈਂਬਰ ਸੁਖਦੇਵ ਸਿੰਘ, ਮਿਸਤਰੀ ਦਿਲਬਾਗ ਸਿੰਘ, ਕੁਲਵੰਤ ਸਿੰਘ ਬਿਜਲੀਵਾਲਾ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਜੱਜ ਗੁੱਜਰ, ਬੀਲਾ ਗੁੱਜਰ, ਆਲਮ ਗੁੱਜਰ, ਬਲਜੀਤ ਸਿੰਘ ਕੰਗ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਰਿਆਨਾ ਸਟੋਰ ਦੇ ਬਾਹਰ ਖੜ੍ਹਾ ਮੋਟਰਸਾਈਲ ਚੋਰੀ <br/> ਅਗਲੀ ਖ਼ਬਰ ਇਕ ਹਜ਼ਾਰ ਰੁਪਏ ਮਹੀਨੇ ਦਾ ਮਾਨ ਸਰਕਾਰ ਨੇ ਵਾਅਦਾ ਪੁਗਾਇਆ ਮਾਵਾਂ ਭੈਣਾਂ ਦਾ ਮਾਣ ਵਧਾਇਆ-ਚੇਅਰਮੈਨ ਚੀਮਾ
Ad Position 24