30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਦੇ ਬਜਟ ਨੇ ਮੁਲਾਜ਼ਮ ਮਜ਼ਦੂਰ ਅਤੇ ਬਜ਼ੁਰਗਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ-ਕਾ. ਦਦੇਹਰ

Ad Position 21
No active advertisement
ਅਜੀਤ ਡੈਸਕ 09-03-2026
ਤਰਨ ਤਾਰਨ, 8 ਮਾਰਚ (ਇਕਬਾਲ ਸਿੰਘ ਸੋਢੀ)- ਭਾਰਤੀ ਕਮਿਊਨਿਸਟ ਪਾਰਟੀ ਦੇ ਬਲਾਕ ਨੌਸ਼ਹਿਰਾ, ਚੋਹਲਾ ਦੇ ਸਕੱਤਰ ਕਾ. ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਦੱਸਿਆ ਪੰਜਾਬ ਸਰਕਾਰ ਦਾ ਬਜਟ ਲੋਕ ਵਿਰੋਧੀ ਸਿੱਧ ਹੋਇਆ ਹੈ | ਇਹ ਸਰਕਾਰ ਲੋਕਾਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ | 2022 ਦੀਆ ਵੋਟਾਂ ਵਿਚ ਇਹ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਵਿਸ਼ਵਾਸ ਦਿਵਾਉਂਦੀ ਸੀ ਠੇਕੇਦਾਰੀ ਸਿਸਟਮ ਬੰਦ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਬਜ਼ੁਰਗਾਂ ਦੀ ਪੈਨਸ਼ਨ 1500 ਤੋਂ ਵਧਾ ਕੇ 2500 ਕਰ ਦਿੱਤੀ ਜਾਵੇਗੀ | ਹਰ ਇਕ ਔਰਤ ਨੂੰ 1000 ਹਜ਼ਾਰ ਰੁਪਏ ਬਿਨਾ ਸ਼ਰਤ ਦਿੱਤੇ ਜਾਣਗੇ, ਪਰ ਅੱਜ ਬਜਟ ਵਿਚ ਪੰਜਾਬ ਦੀ ਸਰਕਾਰ ਨੇ ਇਹ ਸ਼ਰਤ ਲਾ ਦਿੱਤੀ ਹੈ ਕਿ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਤੋਂ ਬਿਨਾਂ ਬਾਲੜੀਆਂ ਔਰਤਾਂ ਨੂੰ 1000 ਰੁਪਏ ਦਿੱਤੇ ਜਾਣਗੇ, ਪਰ ਇਸ ਸਰਕਾਰ ਨੇ ਹਰ ਵਰਗ ਨਾਲ ਕੋਝਾ ਮਜ਼ਾਕ ਕੀਤਾ ਹੈ | ਇਹ ਲੋਕ 2027 ਦੀਆ ਵਿਧਾਨ ਸਭਾ ਚੋਣਾਂ ਵਿਚ ਇਸ ਸਰਕਾਰ ਨੂੰ ਮੂੰਹ ਨਹੀਂ ਲਗਾਉਣਗੇ | ਦੂਸਰੇ ਪਾਸੇ ਕਾਂਗਰਸ ਅਤੇ ਬੀ.ਜੇ.ਪੀ. ਸੱਤਾ ਵਿਚ ਆਉਣ ਲਈ ਤਰਲੋ ਮੱਛੀ ਹੋ ਰਹੀਆਂ ਹਨ | ਲੋਕ ਇਨ੍ਹਾਂ ਨੂੰ ਛੱਡ ਕੇ ਮਿਹਨਤੀ ਲੋਕਾਂ ਲਈ ਲੜਨ ਵਾਲੀਆਂ ਪਾਰਟੀਆਂ ਖੱਬੀਆਂ ਧਿਰਾਂ ਨੂੰ ਸੱਤਾ ਵਿਚ ਲੈਕੇ ਆਉਣਗੇ, ਤਾਂ ਹੀ ਪੰਜਾਬ ਦਾ ਭਲਾ ਹੋ ਸਕੇਗਾ
Ad Position 22
No active advertisement
ਪਿਛਲੀ ਖ਼ਬਰ ਮੋਗਾ ਵਿਚ ਹੋਣ ਵਾਲੀ ਭਾਜਪਾ ਦੀ 'ਬਦਲਾਅ ਰੈਲੀ' ਨੂੰ ਲੈ ਕੇ ਅਸ਼ਵਨੀ ਸ਼ਰਮਾ ਵਲੋਂ ਤਰਨ ਤਾਰਨ ਵਿਚ ਅਹਿਮ ਬੈਠਕ, ਤਿਆਰੀ... ਅਗਲੀ ਖ਼ਬਰ ਚੇਲਾ ਦੀ ਪੰਚਾਇਤ ਵਲੋਂ ਕਿਸਾਨ ਨਾਲ ਜੇ ਕੋਈ ਧੱਕੇਸ਼ਾਹੀ ਕੀਤੀ ਗਈ ਤਾਂ ਸੰਘਰਸ਼ ਕੀਤਾ ਜਾਵੇਗਾ-ਕਿਸਾਨ ਆਗੂ <br/>
Ad Position 24