30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮੋਗਾ ਵਿਚ ਹੋਣ ਵਾਲੀ ਭਾਜਪਾ ਦੀ 'ਬਦਲਾਅ ਰੈਲੀ' ਨੂੰ ਲੈ ਕੇ ਅਸ਼ਵਨੀ ਸ਼ਰਮਾ ਵਲੋਂ ਤਰਨ ਤਾਰਨ ਵਿਚ ਅਹਿਮ ਬੈਠਕ, ਤਿਆਰੀਆਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਮੋਗਾ ਰੈਲੀ ਲਈ ਤਿਆਰੀਆਂ ਦਾ ਜਾਇਜਾ ਲੈਣ ਲਈ ਕੀਤੀ ਗਈ ਬੈਠਕ ਦੌਰਾਨ ਸੰਬੋਧਨ ਕਰਦੇ ਹੋਏ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਜ਼ਿਲ੍ਹਾ ਪ੍ਰਧਾਨ ਭਾਜਪਾ ਹਰਜੀਤ ਸਿੰਘ ਸੰਧੂ ਤੇ ਹੋਰ ਅਤੇ ਹਾਜ਼ਰ ਭਾਜਪਾ ਆਗੂ | <br/> 09-03-2026
ਤਰਨ ਤਾਰਨ, 7 ਮਾਰਚ (ਹਰਿੰਦਰ ਸਿੰਘ)-ਆਉਣ ਵਾਲੀ 14 ਮਾਰਚ 2026 ਨੂੰ ਮੋਗਾ ਵਿਖੇ ਹੋਣ ਜਾ ਰਹੀ ਭਾਰਤੀ ਜਨਤਾ ਪਾਰਟੀ ਦੀ ਵਿਸ਼ਾਲ 'ਬਦਲਾਅ ਰੈਲੀ' ਨੂੰ ਸਫ਼ਲ ਅਤੇ ਇਤਿਹਾਸਕ ਬਣਾਉਣ ਲਈ ਭਾਜਪਾ ਵਲੋਂ ਜ਼ਿਲ੍ਹਾ ਤਰਨ ਤਾਰਨ ਵਿਖੇ ਇਕ ਮਹੱਤਵਪੂਰਨ ਸੰਗਠਨਾਤਮਿਕ ਬੈਠਕ ਕੀਤੀ ਗਈ | ਇਹ ਬੈਠਕ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਾਰਟੀ ਦੇ ਸੂਬਾਈ, ਜ਼ਿਲ੍ਹਾ ਅਤੇ ਮੰਡਲ ਪੱਧਰ ਦੇ ਅਹੁਦੇਦਾਰਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ | ਇਸ ਬੈਠਕ ਵਿਚ ਵਿਸ਼ੇਸ਼ ਤੌਰ 'ਤੇ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ਼ਮੂਲੀਅਤ ਕਰਦੇ ਹੋਏ ਪਾਰਟੀ ਦੇ ਆਗੂਆਂ ਅਤੇ ਕਾਰਕੰੁਨਾਂ ਨੂੰ ਸੰਬੋਧਨ ਕੀਤਾ | ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਇਹ ਵਿਸ਼ਾਲ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਮੋੜ ਸਾਬਤ ਹੋਵੇਗੀ | ਇਸ ਰੈਲੀ ਨੂੰ ਸੰਬੋਧਨ ਕਰਨ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ, ਜਿਸ ਕਾਰਨ ਭਾਜਪਾ ਦੇ ਕਾਰਕੰੁਨਾਂ ਵਿਚ ਵੱਡਾ ਉਤਸ਼ਾਹ ਹੈ | ਮੀਟਿੰਗ ਦੌਰਾਨ ਭਾਜਪਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜ਼ਿਲ੍ਹਾ, ਮੰਡਲ ਅਤੇ ਵੱਖ-ਵੱਖ ਮੋਰਚਿਆਂ ਦੇ ਅਹੁਦੇਦਾਰਾਂ ਨਾਲ ਵਿਸਥਾਰ ਨਾਲ ਚਰਚਾ ਕਰਦੇ ਹੋਏ ਮੋਗਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਉਨ੍ਹਾਂ ਕਾਰਕੰੁਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਜੋਸ਼ ਅਤੇ ਸਮਰਪਣ ਨਾਲ ਰੈਲੀ ਦੀਆਂ ਤਿਆਰੀਆਂ ਵਿਚ ਜੁਟ ਜਾਣ ਤਾਂ ਜੋ ਇਹ ਰੈਲੀ ਇਤਿਹਾਸਕ ਬਣ ਸਕੇ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾਂ ਲੋਕਾਂ ਦੇ ਮੁੱਦਿਆਂ ਲਈ ਲੜਦੀ ਆਈ ਹੈ ਅਤੇ ਇਹ ਰੈਲੀ ਵੀ ਪੰਜਾਬ ਦੇ ਭਵਿੱਖ ਅਤੇ ਵਿਕਾਸ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾ ਰਹੀ ਹੈ | ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤਰਨ ਤਾਰਨ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਭਾਜਪਾ ਦੇ ਕਾਰਕੁੰਨ ਅਤੇ ਸਮਰਥਕ ਮੋਗਾ ਰੈਲੀ ਵਿਚ ਸ਼ਿਰਕਤ ਕਰਨਗੇ | ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਜ਼ਿਲ੍ਹੇ ਦੇ ਹਰ ਮੰਡਲ ਅਤੇ ਹਰ ਬੂਥ ਪੱਧਰ ਤੱਕ ਕਾਰਕੁਨਾਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਸਮੂਹ ਆਗੂ ਅਤੇ ਕਾਰਕੁੰਨ ਪੂਰੀ ਤਾਕਤ ਨਾਲ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਮੈਦਾਨ ਵਿਚ ਉਤਰਣਗੇ | ਇਸ ਮੀਟਿੰਗ ਵਿਚ ਭਾਜਪਾ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ, ਭਾਜਪਾ ਸੂਬਾ ਸਕੱਤਰ ਸੂਰਜ ਭਾਰਦਵਾਜ, ਜ਼ਿਲ੍ਹਾ ਇੰਚਾਰਜ ਨਰੇਸ਼ ਸ਼ਰਮਾ, ਰੈਲੀ ਇੰਚਾਰਜ ਰਾਜੇਸ਼ ਹਨੀ, ਸਮੂਹ ਜ਼ਿਲ੍ਹਾ ਅਹੁਦੇਦਾਰ, ਜ਼ਿਲ੍ਹਾ ਟੀਮ ਦੇ ਮੈਂਬਰ ਅਤੇ ਵੱਖ-ਵੱਖ ਮੰਡਲਾਂ ਦੇ ਪ੍ਰਧਾਨ ਵੀ ਮੌਜੂਦ ਸਨ | ਮੀਟਿੰਗ ਦੌਰਾਨ ਰੈਲੀ ਦੀ ਸਫ਼ਲਤਾ ਲਈ ਵੱਖ-ਵੱਖ ਅਹੁਦੇਦਾਰਾਂ ਅਤੇ ਕਾਰਕੁਨਾਂ ਨੂੰ ਅਲੱਗ-ਅਲੱਗ ਜਿੰਮੇਵਾਰੀਆਂ ਸੌਂਪੀਆਂ ਗਈਆਂ ਅਤੇ ਸਾਰੇ ਆਗੂਆਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਲੋਕਾਂ ਨਾਲ ਸੰਪਰਕ ਵਧਾ ਕੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਮੋਗਾ ਰੈਲੀ ਵਿਚ ਲੈ ਕੇ ਆਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਗਈ | ਆਗੂਆਂ ਨੇ ਕਿਹਾ ਕਿ ਆਉਣ ਵਾਲੀ 'ਬਦਲਾਅ ਰੈਲੀ' ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਮੋੜ ਲਿਆਵੇਗੀ ਅਤੇ ਪੰਜਾਬ ਦੇ ਵਿਕਾਸ, ਨਸ਼ੇ ਅਤੇ ਗੈਂਗਸਟਰਵਾਦ ਵਰਗੇ ਗੰਭੀਰ ਮੁੱਦਿਆਂ 'ਤੇ ਮਜ਼ਬੂਤ ਸੁਨੇਹਾ ਦੇਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਹੀ ਉਹ ਪਾਰਟੀ ਹੈ, ਜੋ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ 'ਤੇ ਲੈ ਜਾ ਸਕਦੀ ਹੈ | ਇਸ ਮੌਕੇ ਸਾਰੇ ਆਗੂਆਂ ਅਤੇ ਕਾਰਕੁੰਨਾਂ ਨੇ ਇਕਜੁੱਟ ਹੋ ਕੇ ਮੋਗਾ ਰੈਲੀ ਨੂੰ ਕਾਮਯਾਬ ਬਣਾਉਣ ਦਾ ਸੰਕਲਪ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਬਲਵਿੰਦਰ ਸਿੰਘ ਧਾਲੀਵਾਲ ਦੀ ਮੌਤ 'ਤੇ ਆਗੂਆਂ ਨੇ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਪੰਜਾਬ ਦੇ ਬਜਟ ਨੇ ਮੁਲਾਜ਼ਮ ਮਜ਼ਦੂਰ ਅਤੇ ਬਜ਼ੁਰਗਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ-ਕਾ. ਦਦੇਹਰ
Ad Position 24