30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਅਕਾਲੀ ਦਲ ਦੀ ਸਰਕਾਰ ਬਣਨ 'ਤੇ ਲੋਕਾਂ ਦੇ ਰੁਕੇ ਹੋਏ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ-ਬੀਬਾ ਕੰਚਨਪ੍ਰੀਤ ਕੌਰ <br/>

Ad Position 21
No active advertisement
ਕੰਚਨਪ੍ਰੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਸਾਬਕਾ ਸਰਪੰਚ ਮੁਖਵਿੰਦਰ ਸਿੰਘ ਬਾਊ ਅਤੇ ਅਕਾਲੀ ਆਗੂ | ਤਸਵੀਰ: ਸੁਖਦੇਵ ਸਿੰਘ <br/> 09-03-2026
ਝਬਾਲ, 8 ਮਾਰਚ (ਸੁਖਦੇਵ ਸਿੰਘ)-ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਅਤੇ ਜਦੋਂ ਵੀ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਉਸ ਵੇਲੇ ਹੀ ਸੂਬੇ ਦਾ ਸਰਵਪੱਖੀ ਵਿਕਾਸ ਹੋਇਆ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਇੰਚਾਰਜ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਨੇ ਪਿੰਡ ਪੰਡੋਰੀ ਸਿੱਧਵਾਂ ਵਿਖੇ ਸਾਬਕਾ ਸਰਪੰਚ ਮੁਖਵਿੰਦਰ ਸਿੰਘ ਬਾਊ ਦੇ ਗ੍ਰਹਿ ਵਿਖੇ ਹੋਏ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਤਰੱਕੀ ਲਈ ਕੋਈ ਵੀ ਕੰਮ ਨਹੀਂ ਕੀਤਾ | ਜਿਸ ਕਰਕੇ ਸੂਬਾ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਕੇ ਰਹਿ ਗਿਆ ਹੈ | ਉਨ੍ਹਾਂ ਨੇ 2027 ਵਿਚ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕੀਤਾ | ਇਸ ਮੌਕੇ ਕੰਚਨਪ੍ਰੀਤ ਕੌਰ ਸਮੇਤ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਦਲਜੀਤ ਸਿੰਘ ਐਮਾ, ਚੈਅਰਮੈਨ ਹਰਵੰਤ ਸਿੰਘ ਝਬਾਲ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਚੇਅਰਮੈਨ ਗੁਰਸੇਵਕ ਸਿੰਘ ਸੇਖ, ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਸੋਨੂੰ ਦੋਦੇ, ਸਾਬਕਾ ਸਰਪੰਚ ਚਰਨਜੀਤ ਸਿੰਘ ਪੰਡੋਰੀ, ਪੀ.ਏ. ਸੰਨੀ, ਸਾਬਕਾ ਸਰਪੰਚ ਬੱਬੂ ਪਲਾਸੌਰ, ਹਰਮਨਜੋਤ ਸਿੰਘ, ਦਾਰਾ ਸਿੰਘ ਵਪਾਰੀ, ਸਵਰਨ ਸਿੰਘ, ਸਾਬਕਾ ਸਰਪੰਚ ਕਵਲਜੀਤ ਸਿੰਘ ਪੰਡੋਰੀ, ਕੁਲਦੀਪ ਸਿੰਘ ਪੰਡੋਰੀ ਸਮੇਂਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇੰਗਲੈਂਡ 'ਚ 14 ਸਾਲਾ ਸਿੱਖ ਲੜਕੇ ਤੇ ਨਸਲੀ ਹਮਲੇ ਦੀ ਚਰਚਾ ਅਗਲੀ ਖ਼ਬਰ ਨੰਬਰਦਾਰ ਬਲਵਿੰਦਰ ਸਿੰਘ ਧਾਲੀਵਾਲ ਦੀ ਮੌਤ 'ਤੇ ਆਗੂਆਂ ਨੇ ਦੁੱਖ ਪ੍ਰਗਟਾਇਆ
Ad Position 24