ਤਰਨ ਤਾਰਨ, 9 ਮਾਰਚ (ਹਰਿੰਦਰ ਸਿੰਘ)- ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਸੰਧੂ ਗਰੁੱਪ) ਦੀ ਮੀਟਿੰਗ ਹਰਭਜਨ ਸਿੰਘ ਸੰਧੂ ਡੀ.ਐੱਸ.ਪੀ. ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਭ ਤੋਂ ਪਹਿਲਾਂ ਸੇਵਾਮੁਕਤ ਹੋਏ ਪੁਲਿਸ ਅਫਸਰ ਜਿਨ੍ਹਾਂ ਵਿਚ ਏ.ਐੱਸ.ਆਈ. ਪ੍ਰਭ ਸਿੰਘ ਉਸਮਾ, ਏ.ਐੱਸ.ਆਈ. ਗੁਰਮੀਤ ਕੌਰ ਫੈਲੋਕੇ ਸਭਰਾ, ਏ.ਐੱਸ.ਆਈ. ਹਰਪਾਲ ਸਿੰਘ ਠੱਠਾ, ਏ.ਐੱਸ.ਆਈ. ਗੁਰਦਿਆਲ ਸਿੰਘ ਮਰਗਿੰਦਪੁਰਾ, ਅਵਤਾਰ ਸਿੰਘ ਬਤਾਲਾ, ਏ.ਐੱਸ.ਆਈ. ਕੁਲਵੰਤ ਸਿੰਘ ਚੋਹਲਾ ਸਾਹਿਬ, ਏ.ਐੱਸ.ਆਈ. ਕੁਲਵਿੰਦਰ ਸਿੰਘ ਫਤਹਿਗੜ ਚੂੜੀਆਂ, ਏ.ਐੱਸ.ਆਈ, ਕੰਵਲਜੀਤ ਸਿੰਘ ਕੁੜੀਵਲਾਹ, ਏ.ਐੱਸ.ਆਈ. ਪ੍ਰਮਜੀਤ ਸਿੰਘ ਤੂਤ, ਏ.ਐੱਸ.ਆਈ. ਸਵਿੰਦਰ ਸਿੰਘ ਤੁੰਗ, ਏ.ਐੱਸ.ਆਈ. ਦਿਲਬਾਗ ਸਿੰਘ ਉਬੋਕੇ, ਏ.ਐੱਸ.ਆਈ. ਸੁਖਵਿੰਦਰ ਸਿੰਘ ਰਾਮਖਾਰਾ, ਏ.ਐੱਸ.ਆਈ. ਗੁਰਦਿਆਲ ਸਿੰਘ ਬਾਣੀਆ, ਏ.ਐੇੱਸ.ਆਈ. ਪ੍ਰਤਾਪ ਸਿੰਘ ਮਾਣਕਪੁਰਾ ਨੂੰ ਸਨਮਾਨ ਚਿੰਨ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ ਅਹੁਦੇਦਾਰਾਂ ਵਲੋਂ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ 16 ਫੀਸਦੀ ਡੀ.ਏ. ਦੀਆਂ ਕਿਸ਼ਤਾਂ ਜਲਦ ਜਾਰੀ ਕੀਤੀਆਂ ਜਾਣ, 1 ਜਨਵਰੀ 2016 ਤੋਂ ਬਾਅਦ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਵੀ ਪੇ ਕਮਿਸ਼ਨ ਦੇ ਬਕਾਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ | ਇਸ ਤੋਂ ਇਲਾਵਾ ਉਨ੍ਹਾਂ ਐੱਸ.ਐੱਸ.ਪੀ. ਤਰਨ ਤਾਰਨ ਪਾਸੋਂ ਮੰਗ ਕੀਤੀ ਕਿ ਸੇਵਾਮੁਕਤ ਪੁਲਿਸ ਅਫਸਰਾਂ ਦੇ ਪੁਰਾਣੇ ਅਤੇ ਨਵੇਂ ਮੈਡੀਕਲ ਬਿੱਲਾਂ ਦੀ ਪਹਿਲ ਦੇ ਅਧਾਰ 'ਤੇ ਅਦਾਇਗੀ ਕੀਤੀ ਜਾਵੇ | ਮੀਟਿੰਗ ਵਿਚ ਇੰਸਪੈਕਟਰ ਦਿਲਬਾਗ ਸਿੰਘ, ਸੁਪਰਡੈਂਟ ਰਤਨ ਸਿੰਘ, ਏ.ਐੱਸ.ਆਈ. ਨਾਜਰ ਸਿੰਘ, ਇੰਸਪੈਕਟਰ ਜਗਤਾਰ ਸਿੰਘ, ਡੀ.ਐੱਸ.ਪੀ. ਅਵਤਾਰ ਸਿੰਘ, ਇੰਸਪੈਕਟਰ ਰਣਜੀਤ ਸਿੰਘ, ਇੰਸਪੈਕਟਰ ਬਲਦੇਵ ਸਿੰਘ, ਇੰਸਪੈਕਟਰ ਸੁਖਦੇਵ ਸਿੰਘ, ਇੰਸਪਕੈਟਰ ਅਜਮੇਰ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੇਵਾਮੁਕਤ ਮੁਲਾਜ਼ਮ ਮੌਜੂਦ ਸਨ |