17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਭਾਜਪਾ ਦੀ ਮੋਗਾ ਵਿਚ ਹੋ ਰਹੀ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ-ਹਰਜੀਤ ਸਿੰਘ ਸੰਧੂ <br/>

Ad Position 21
No active advertisement
ਅਜੀਤ ਡੈਸਕ 10-03-2026
ਤਰਨ ਤਾਰਨ, 9 ਮਾਰਚ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਤਰਨ ਤਾਰਨ ਵਲੋਂ ਆਉਣ ਵਾਲੀ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਵੱਡੀ ਰੈਲੀ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸ ਸੰਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਰਕਲ ਪ੍ਰਧਾਨ ਕਰਮਜੀਤ ਸਿੰਘ ਗੱਗੋਬੂਹਾ ਦੇ ਗ੍ਰਹਿ ਵਿਖੇ ਸਰਕਲ ਦੇ ਪ੍ਰਮੁੱਖ ਆਗੂਆਂ ਅਤੇ ਵਰਕਰਾਂ ਨਾਲ ਇਕ ਅਹਿਮ ਬੈਠਕ ਕੀਤੀ ਗਈ | ਇਸ ਬੈਠਕ ਦੌਰਾਨ ਮੋਗਾ ਵਿਚ ਹੋਣ ਵਾਲੀ ਰੈਲੀ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਵੱਖ-ਵੱਖ ਇਲਾਕਿਆਂ ਤੋਂ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜਿੰਮੇਵਾਰੀਆਂ ਵੀ ਸੌਂਪੀਆਂ ਗਈਆਂ | ਹਰਜੀਤ ਸਿੰਘ ਸੰਧੂ ਨੇ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਵਿਚ ਭਾਜਪਾ ਪ੍ਰਤੀ ਭਾਰੀ ਉਤਸ਼ਾਹ ਅਤੇ ਭਰੋਸਾ ਵਧ ਰਿਹਾ ਹੈ | ਬੈਠਕ ਦੌਰਾਨ ਹਾਜ਼ਰ ਆਗੂਆਂ ਨੇ ਵੀ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ 14 ਮਾਰਚ ਨੂੰ ਮੋਗਾ ਵਿਚ ਹੋਣ ਵਾਲੀ ਰੈਲੀ ਨੂੰ ਕਾਮਯਾਬ ਬਣਾਉਣ ਲਈ ਆਪਣੀ ਪੂਰੀ ਭੂਮਿਕਾ ਨਿਭਾਉਣਗੇ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਭੁੱਚਰ, ਲਖਵਿੰਦਰ ਸਿੰਘ ਗੱਗੋਬੂਹਾ, ਮੁਖਤਾਰ ਸਿੰਘ, ਬਲਵਿੰਦਰ ਸਿੰਘ ਛਾਪਾ, ਹਰਜਿੰਦਰ ਸਿੰਘ ਚਹਿਲ, ਨੰਬਰਦਾਰ ਹਰਜਿੰਦਰ ਸਿੰਘ ਛਿਛਰੇਵਾਲ, ਸੁਖਵੰਤ ਸਿੰਘ, ਸੋਨਾ ਸਿੰਘ, ਗੁਰਸੇਵਕ ਸਿੰਘ, ਹਰਜੀਤ ਸਿੰਘ ਕਾਲਾ, ਦਲਬੀਰ ਸਿੰਘ, ਅਮਰੀਕ ਸਿੰਘ, ਹਰਪਾਲ ਸਿੰਘ, ਬਲਵਿੰਦਰ ਸਿੰਘ ਛਾਪਾ ਆਦਿ ਪਾਰਟੀ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾਈ ਮਾਰਚ ਦਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ <br/> ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਸੰਧੂ ਗਰੁੱਪ) ਦੀ ਮੀਟਿੰਗ <br/>
Ad Position 24