17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਾਬਾ ਅਮੀਸ਼ਹਾਣਾ ਦਾ ਚਾਰ ਦਿਨਾਂ ਸਾਲਾਨਾ ਮੇਲਾ 12 ਮਾਰਚ ਤੋਂ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 10-03-2026
ਖਾਲੜਾ, 9 ਮਾਰਚ (ਜੱਜਪਾਲ ਸਿੰਘ ਜੱਜ)—ਕਸਬਾ ਖਾਲੜਾ ਤੋਂ ਕਰੀਬ ਇਕ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਗੁਰਦੁਆਰਾ ਬਾਬਾ ਅਮੀਸ਼ਹਾਣਾ ਜੀ ਵਿਖੇ ਸਲਾਨਾ ਚਾਰ ਦਿਨਾਂ ਮੇਲਾ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਸਮੂਹ ਇਲਾਕੇ ਦੀ ਸੰਗਤ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਉਕਤ ਜਾਣਕਾਰੀ ਮੁੱਖ ਸੇਵਾਦਾਰ ਸਕੱਤਰ ਸਿੰਘ, ਸਾਬਕਾ ਸਰਪੰਚ ਸਾਹਿਬ ਸਿੰਘ ਅਮੀਸ਼ਾਹ, ਬਾਬਾ ਹਰਭਜਨ ਸਿੰਘ, ਰਣਜੀਤ ਸਿੰਘ ਰਾਣਾ ਅਤੇ ਦੇਸਾ ਸਿੰਘ ਨੇ ਦਿੰਦਿਆਂ ਦੱਸਿਆ ਕਿ 12 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ 13 ਮਾਰਚ ਦੀ ਰਾਤ ਨੂੰ ਰੈਣਿ ਸਬਾਈ ਕੀਰਤਨ ਦਰਬਾਰ ਹੋਵੇਗਾ ਅਤੇ 14 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਭਾਈ ਰੇਸ਼ਮ ਸਿੰਘ ਅਮੀਸ਼ਾਹ ਦੇ ਜਥੇ ਵਲੋਂ ਕਰਨ ਉਪਰੰਤ ਦੀਵਾਨ ਸੱਜਣਗੇ, ਜਿੰਨਾਂ ਵਿਚ ਪੰਥ ਪ੍ਰਸਿੱਧ ਢਾਡੀ ਅਤੇ ਕਵੀਸ਼ਰੀ ਜਥੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ 15 ਮਾਰਚ ਨੂੰ ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਵਿਚ ਕਬੱਡੀ ਮੈਚ ਖੇਡੇ ਜਾਣਗੇ, ਜੋ 15 ਮਾਰਚ ਨੂੰ ਦੁਪਹਿਰੇ 12 ਵਜੇ ਸ਼ੁਰੂ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ 'ਤੇ ਐਕਸਟੈਂਸ਼ਨ ਲੈਕਚਰ ਕਰਵਾਇਆ... ਅਗਲੀ ਖ਼ਬਰ ਕੌਮਾਂਤਰੀ ਮਹਿਲਾ ਦਿਵਸ ਮੌਕੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਖ਼ਾਸ ਕਰਕੇ ਇਸਤਰੀ ਮੁਲਾਜ਼ਮਾਂ ਉੱਤੇ ਸਰਕਾਰੀ ਜ਼ਬਰ ਦੀ ਵਿਆ...
Ad Position 24