17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਤੇ ਦਰਜਾ ਚਾਰ ਮੁਲਾਜ਼ਮਾਂ ਨੇ ਦਿੱਤਾ ਮੁੱਖ ਮੰਤਰੀ ਦੇ ਨਾਂਅ ਏ.ਡੀ.ਸੀ. ਨੂੰ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 10-03-2026
ਤਰਨ ਤਾਰਨ, 9 ਮਾਰਚ (ਹਰਿੰਦਰ ਸਿੰਘ)-ਰੂਰਲ ਹੈਲਥ ਫਾਰਮੇਸੀ ਅਫਸਰ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਕਿ ਪਿਛਲੇ ਕਾਫੀ ਸਮੇਂ ਤੋਂ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ ਮੰਗਾਂ ਨੂੰ ਅਣਗੌਲਿਆਂ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਇਨ੍ਹਾਂ ਮੁਲਾਜ਼ਮਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ | ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਲਾਗੂ ਕਰਨਾ ਤਾਂ ਦੂਰ ਹਾਈਕੋਰਟ ਵਲੋਂ ਜਾਰੀ ਹੋਏ ਹੁਕਮਾਂ ਨੂੰ ਵੀ ਟਿੱਚ ਜਾਣ ਰਹੀ ਹੈ | ਸਰਕਾਰ ਜਿੱਥੇ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਨੂੰ ਸਰਕਾਰ ਬਣਨ 'ਤੇ ਪੱਕਾ ਕਰਨ ਦਾ ਵਾਅਦਾ ਕਰ ਰਹੀ ਸੀ, ਉੱਥੇ ਚਾਰ ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੀ ਸਾਰ ਨਹੀਂ ਲੈ ਰਹੀ, ਸਗੋਂ ਇਨ੍ਹਾਂ ਨਾਲ ਘਟੀਆ ਯੋਜਨਾਵਾਂ ਦੀ ਖੇਡ, ਖੇਡ ਕੇ ਇਨ੍ਹਾਂ ਦਾ ਭਵਿੱਖ ਬਰਬਾਦ ਕਰ ਰਹੀ ਹੈ | ਕਿੱਥੇ ਤਾਂ ਹਾਈਕੋਰਟ ਦੇ ਹੁਕਮਾਂ ਅਨੁਸਾਰ ਇਨ੍ਹਾਂ ਮੁਲਾਜ਼ਮਾਂ ਨੂੰ 45 ਤੋਂ 50 ਹਜ਼ਾਰ ਤਨਖਾਹ ਮਿਲਣੀ ਚਾਹੀਦੀ ਸੀ, ਪਰ ਇਹ ਸਰਕਾਰ 20-20 ਸਾਲ ਦਾ ਤਜ਼ਰਬਾ ਪ੍ਰਾਪਤ ਇਨ੍ਹਾਂ ਮੁਲਾਜ਼ਮਾਂ ਨੂੰ ਸਿਰਫ 20 ਹਜ਼ਾਰ ਰੁਪਏ ਮਹੀਨਾ ਤਨਖਾਹ ਦੇ ਕੇ ਇਨ੍ਹਾਂ ਦੀ ਆਰਥਿਕ ਅਤੇ ਮਾਨਸਿਕ ਲੁੱਟ ਕਰ ਰਹੀ ਹੈ | ਯੂਨੀਅਨ ਦੇ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਜਥੇਬੰਦੀ ਨੇ ਹੁਣ ਸੰਘਰਸ਼ ਦਾ ਝੰਡਾ ਚੁੱਕ ਲਿਆ ਹੈ, ਜਿਸ ਵਜੋਂ ਇਨ੍ਹਾਂ ਮੁਲਾਜ਼ਮਾਂ ਨੇ ਸੋਮਵਾਰ ਨੂੰ ਜ਼ਿਲ੍ਹਾ ਪ੍ਰਧਾਨ ਦੀਪਕ ਪੱਟੀ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਹਰਿੰਦਰ ਸਿੰਘ ਧੂੰਦਾ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪੇ ਅਤੇ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਸੁਣੇ ਅਤੇ ਉਨ੍ਹਾਂ ਨੰੂ ਲਾਗੂ ਕਰੇ ਨਹੀਂ ਤਾਂ 16 ਮਾਰਚ ਨੂੰ ਡਾਇਰੈਕਟਰ ਦਫ਼ਤਰ ਵਿਕਾਸ ਭਵਨ ਮੋਹਾਲੀ ਵਿਖੇ ਇਕ ਭਰਵੀਂ ਰੈਲੀ ਕਰਕੇ ਡਾਇਰੈਕਟਰ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਪੱਕਾ ਮੋਰਚਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾਏਗੀ | ਇਸ ਕਾਰਵਾਈ ਨਾਲ ਪੈਦਾ ਹੋਣ ਵਾਲੇ ਹਾਲਾਤਾਂ ਲਈ ਸਰਕਾਰ ਅਤੇ ਉੱਚ ਅਧਿਕਾਰੀ ਆਪ ਜਿੰਮੇਵਾਰ ਹੋਣਗੇ | ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਹਰਿੰਦਰ ਸਿੰਘ, ਮੀਤ ਪ੍ਰਧਾਨ ਅਮਨਦੀਪ ਸਿੰਘ ਪੱਟੀ, ਦਲਬੀਰ ਸਿੰਘ, ਹਰਭਜਨ ਸਿੰਘ, ਹਰਪ੍ਰੀਤ ਕੌਰ, ਹਰਵਿੰਦਰ ਕੌਰ, ਸੁਖਜਿੰਦਰ ਸਿੰਘ, ਰਣਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਅਕਾਲ ਤਖ਼ਤ ਤੋਂ ਸਜਾਏ ਖ਼ਾਲਸਾ ਮਾਰਚ ਦਾ ਦੀਵਾਨ ਦਫ਼ਤਰ ਨੇੜੇ ਪੁੱਜਣ 'ਤੇ ਨਿੱਘਾ ਸੁਆਗ... ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ 'ਤੇ ਐਕਸਟੈਂਸ਼ਨ ਲੈਕਚਰ ਕਰਵਾਇਆ...
Ad Position 24