18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਅਕਾਲ ਤਖ਼ਤ ਤੋਂ ਸਜਾਏ ਖ਼ਾਲਸਾ ਮਾਰਚ ਦਾ ਦੀਵਾਨ ਦਫ਼ਤਰ ਨੇੜੇ ਪੁੱਜਣ 'ਤੇ ਨਿੱਘਾ ਸੁਆਗਤ <br/>

Ad Position 21
No active advertisement
ਅਜੀਤ ਡੈਸਕ 10-03-2026
ਅੰਮਿ੍ਤਸਰ, 9 ਮਾਰਚ (ਜਸਵੰਤ ਸਿੰਘ ਜੱਸ)-ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੱਜ ਸ਼ੋ੍ਰਮਣੀ ਕਮੇਟੀ ਵਲੋਂ ਅਕਾਲ ਤਖ਼ਤ ਸਾਹਿਬ ਤੋ ਸਜਾਏ ਖ਼ਾਲਸਾ ਮਾਰਚ ਰੁੂਪੀ ਮਹਾਨ ਨਗਰ ਕੀਰਤਨ ਦਾ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਦਫ਼ਤਰ ਦੇ ਬਾਹਰ ਜੀ. ਟੀ. ਰੋਡ ਵਿਖੇ ਪੁੱਜਣ 'ਤੇ ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਦੀਵਾਨ ਪ੍ਰਬੰਧਕਾਂ ਵਲੋਂ ਨਿੱਘਾ ਸੁਆਗਤ ਕੀਤਾ ਗਿਆ | ਇਸ ਦੌਰਾਨ ਦੀਵਾਨ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਅਤੇ ਫੁੱਲਾਂ ਨਾਲ ਸੱਜੀ ਪਾਵਨ ਸਰੂਪ ਵਾਲੀ ਪਾਲਕੀ ਸਾਹਿਬ ਉਪਰ ਫੁੱਲਾਂ ਦੀ ਵਰਖਾ ਕੀਤੀ | ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਭਾਈ ਰਜਿੰਦਰ ਸਿੰਘ ਮਹਿਤਾ ਤੇ ਅਜਾਇਬ ਸਿੰਘ ਅਭਿਆਸੀ ਹੋਰਨਾਂ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੂੰ ਵੀ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ. ਢਿੱਲੋਂ ਨੇ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ ਸਿੱਖ ਕੌਮ ਦੇ ਇਤਿਹਾਸ ਵਿਚ ਅਜਿਹੇ ਸੂਰਬੀਰ ਮਹਾਨ ਯੋਧਿਆਂ ਦੀਆਂ ਸ਼ਹਾਦਤਾਂ ਸੁਨਹਿਰੀ ਪੰਨਿਆਂ ਵਿਚ ਅੰਕਿਤ ਹਨ ਜੋ ਹਮੇਸ਼ਾ ਕੌਮ ਦੀ ਅਗਵਾਈ ਕਰਦੀਆਂ ਰਹਿਣਗੀਆਂ | ਨਵੀਂ ਪੀੜ੍ਹੀ ਨੂੰ ਇਨ੍ਹਾਂ ਬੇਮਿਸਾਲ ਸ਼ਹਾਦਤਾਂ ਤੋਂ ਜਾਣੂ ਕਰਵਾਉਣਾ ਅੱਜ ਸਮੇਂ ਦੀ ਮੁੱਖ ਲੋੜ੍ਹ ਹੈ | ਦੀਵਾਨ ਵਲੋਂ ਸੰਗਤਾਂ ਲਈ ਫ਼ਲਾਂ ਅਤੇ ਠੰਡੇ ਜਲ ਦੀ ਸੇਵਾ ਵੀ ਕੀਤੀ ਗਈ | ਇਸ ਮੌਕੇ ਸ. ਢਿੱਲੋਂ ਤੋਂ ਇਲਾਵਾ ਤਰਲੋਚਨ ਸਿੰਘ, ਆਦਰਸ਼ਪਿੰਦਰ ਸਿੰਘ ਮਾਨ, ਹਰਮਨਜੀਤ ਸਿੰਘ, ਗੁਰਭੇਜ਼ ਸਿੰਘ, ਪ੍ਰੋ. ਸੁਖਬੀਰ ਸਿੰਘ, ਅਜੀਤ ਸਿੰਘ ਖਹਿਰਾ, ਕੰਵਰ ਸੁਖਜਿੰਦਰ ਸਿੰਘ ਛੱਤਵਾਲ, ਡਾ. ਜਸਵਿੰਦਰ ਕੌਰ ਮਾਹਲ, ਦੀਪਇੰਦਰ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ—ਸੰਧੂ <br/> ਅਗਲੀ ਖ਼ਬਰ ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਤੇ ਦਰਜਾ ਚਾਰ ਮੁਲਾਜ਼ਮਾਂ ਨੇ ਦਿੱਤਾ ਮੁੱਖ ਮੰਤਰੀ ਦੇ ਨਾਂਅ ਏ.ਡੀ.ਸੀ. ਨੂੰ ਮੰਗ ਪੱਤਰ...
Ad Position 24