ਤਰਨ ਤਾਰਨ, 9 ਮਾਰਚ (ਇਕਬਾਲ ਸਿੰਘ ਸੋਢੀ)ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੇਸ਼ ਕੀਤੇ ਗਏ ਬਜਟ ਵਿਚ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਕੁਝ ਰਾਹਤ ਨਾ ਦੇ ਕੇ ਆਸਾਂ 'ਤੇ ਪਾਣੀ ਫੇਰ ਦਿੱਤਾ ਹੈ | ਇਸ ਮੌਕੇ ਗੱਲਬਾਤ ਕਰਦਿਆਂ ਪੈਨਸ਼ਨਰ ਅਵਤਾਰ ਸਿੰਘ ਸਾਬਕਾ ਡੀ.ਐਸ.ਪੀ., ਗੁਰਦੇਵ ਸਿੰਘ ਸੰਧੂ ਸੇਵਾ ਮੁਕਤ ਪਿ੍ੰਸੀਪਲ ਨੇ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕਈ ਤਰ੍ਹਾਂ ਦੇ ਵਾਅਦੇ ਕੀਤੇ ਸਨ, ਜੋ ਕਿ ਸਾਰੇ ਵਾਅਦੇ ਹਵਾ ਹੀ ਸਾਬਿਤ ਹੋਏ ਹਨ | ਇਹ ਸਰਕਾਰ ਇਕ ਤਰ੍ਹਾਂ ਨਾਲ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰਤੀ ਮੁਲਾਜ਼ਮ ਅਤੇ ਪੈਨਸਨਰਜ਼ ਵਰਗ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਮੁਲਾਜ਼ਮ ਅਤੇ ਪੈਨਸ਼ਨਰਜ ਸੰਘਰਸ਼ ਉਲੀਕ ਕੇ ਸਰਕਾਰ ਦੀ ਪੋਲ ਖੋਲ੍ਹਣਗੇ | ਇਸ ਮੌਕੇ ਅਮਰਜੀਤ ਸਿੰਘ ਬਲਾਕ ਪ੍ਰਧਾਨ ਨਾਗੋਕੇ, ਗੁਰਮੀਤ ਸਿੰਘ ਜਲਾਲਾਬਾਦ, ਬਿੰਦਰ ਕੌਰ ਨਾਗੋਕੇ, ਨਰਿੰਦਰ ਕੌਰ, ਗੁਰਦਿਆਲ ਸਿੰਘ ਨਾਗੋਕੇ, ਸੰਜੀਵ ਕੁਮਾਰ ਨਾਗੋਕੇ, ਦੀਪਕ ਸ਼ਰਮਾ, ਉਮਕਾਰ ਸਿੰਘ, ਇੰਦਰਜੀਤ ਸ਼ਰਮਾ, ਪ੍ਰਭਦਿਆਲ ਸਿੰਘ ਨਾਗੋਕੇ ਆਦਿ ਹਾਜ਼ਰ ਸਨ |