18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਖੇਤੀ ਬਾੜੀ ਵਿਭਾਗ ਖਡੂਰ ਸਾਹਿਬ ਵਲੋਂ ਖੇਤ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 10-03-2026
ਖਡੂਰ ਸਾਹਿਬ, 9 ਮਾਰਚ (ਰਸ਼ਪਾਲ ਸਿੰਘ ਕੁਲਾਰ)-ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਬੁਲਾਕ ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਹਰਦੋ ਸਰਲੀ ਵਿਖੇ ਖੇਤ ਦਿਵਸ ਮਨਾਇਆ ਗਿਆ | ਖੇਤੀਬਾੜੀ ਅਫਸਰ ਡਾ. ਭੁਪਿੰਦਰ ਸਿੰਘ ਵਲੋਂ ਕਿਸਾਨਾਂ ਨੂੰ ਸਰੋਂ ਅਤੇ ਹੋਰ ਤੇਲ ਬੀਜਾਂ ਨਾਲ ਸੰਬੰਧਿਤ ਫਸਲਾਂ ਦੀ ਵਿਸਥਾਰਪੂਰਵਕ ਜਾਣਕਾਰੀ ਦੇਣ ਦੇ ਨਾਲ-ਨਾਲ ਪੋਸ਼ਟਿਕ ਆਹਾਰ ਖਾਣ ਅਤੇ ਆਪਣੀ ਸਿਹਤ ਵੱਲ ਧਿਆਨ ਦੇਣ ਦੀ ਗੱਲ ਕਹੀ | ਇਸ ਸਮੇਂ ਸਰਕਲ ਇੰਚਾਰਜ ਗੁਰਪ੍ਰੀਤ ਸਿੰਘ ਸਰਾਂ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਦੇ ਰੂਬਰੂ ਹੁੰਦਿਆਂ ਸਟੇਜ ਸੰਭਾਲੀ ਅਤੇ ਵਿਭਾਗ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਰੁਪਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਵਲੋਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਰਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਵਲੋਂ ਕਣਕ ਉੱਪਰ ਤੇਲੇ ਅਤੇ ਵੱਧ ਰਹੇ ਤਾਪਮਾਨ ਨੂੰ ਮੁੱਖ ਰੱਖਦਿਆਂ ਸਪਰੇਅ ਕਰਨ ਦੀ ਸਿਫਾਰਿਸ਼ ਕੀਤੀ | ਕੈਂਪ ਦੇ ਅੰਤ ਵਿਚ ਡਾ. ਭਪਿੰਦਰ ਸਿੰਘ ਵਲੋਂ ਕਿਸਾਨਾਂ ਨੂੰ ਨਿੰਮ ਦੇ ਬੂਟਿਆਂ ਦੀ ਵੰਡ ਕੀਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਖੇਤ ਦੇ ਦੁਆਲੇ ਲਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਕਮਲਜੀਤ ਕੌਰ ਏ.ਟੀ.ਐਨ., ਫੀਲਡ ਵਰਕਰ ਕਰਮ ਸਿੰਘ ਦੇ ਨਾਲ-ਨਾਲ ਪਿੰਡ ਹਰਦੋ ਸਰਲੀ ਦੇ ਅਗਾਂਹ ਵਧੂ ਕਿਸਾਨ ਪਿੰਡ ਦੇ ਲੰਬੜਦਾਰ ਗੁਰਮੀਤ ਸਿੰਘ, ਸਰਪੰਚ ਗੁਰਮੁਖ ਸਿੰਘ, ਸਾਬਕਾ ਸਰਪੰਚ ਦਲੇਰ ਸਿੰਘ, ਕਿਸਾਨ ਸ਼ਮਸ਼ੇਰ ਸਿੰਘ ਆਦਿ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਔਰਤਾਂ ਲਈ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ-ਬਿੱਟੂ ਖੁਵਾਸਪੁਰ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ—ਸੰਧੂ <br/>
Ad Position 24