18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਾਬਾ ਜੀਵਨ ਸਿੰਘ ਰੰਘਰੇਟ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਬਾਲਾਚੱਕ ਵਿਖੇ ਦੀਵਾਨ ਹਾਲ ਦਾ ਨੀਂਹ ਪੱਥਰ ਰੱਖਿਆ <br/>

Ad Position 21
No active advertisement
ਦੀਵਾਨ ਹਾਲ ਦਾ ਨੀਂਹ ਪੱਥਰ ਰੱਖਣ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਹੈਪੀ ਬਾਲਾਚੱਕ, ਕੁਲਦੀਪ ਸਿੰਘ ਬਾਲਾਚੱਕ, ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਹੋਰ | <br/> 10-03-2026
ਤਰਨ ਤਾਰਨ, 9 ਮਾਰਚ (ਹਰਿੰਦਰ ਸਿੰਘ)-ਗੁਰਦੁਆਰਾ ਧੰਨ ਧੰਨ ਬਾਬਾ ਜੀਵਨ ਸਿੰਘ ਜੀ ਪਿੰਡ ਬਾਲਾਚੱਕ ਵਿਖੇ ਬਾਬਾ ਜੀਵਨ ਸਿੰਘ ਰੰਘਰੇਟ ਵੈਲਫੇਅਰ ਸੁਸਾਇਟੀ ਦੇ ਉਦਮਾਂ ਸਦਕਾ ਨਵੇਂ ਦੀਵਾਨ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਦੀਵਾਨ ਹਾਲ ਦਾ ਨੀਂਹ ਪੱਥਰ ਰੱਖਿਆ | ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਸਮੂਹ ਪ੍ਰਬੰਧਕ ਕਮੇਟੀ ਨੂੰ ਨਵੇਂ ਉਸਾਰੇ ਜਾ ਰਹੇ ਦੀਵਾਨ ਹਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਉਪਰਾਲੇ ਮਿਲ ਜੁਲ ਕੇ ਕਰਨੇ ਚਾਹੀਦੇ ਹਨ ਅਤੇ ਆਪਣੀ ਕਿਰਤ ਕਮਾਈ 'ਚੋਂ ਦਸਵੰਧ ਕੱਢ ਕੇ ਧਾਰਮਿਕ ਕਾਰਜਾਂ ਵਿਚ ਲਗਾਉਣਾ ਚਾਹੀਦਾ ਹੈ | ਇਸ ਮੌਕੇ ਹੈਪੀ ਬਾਲੇਚੱਕ, ਸਰਪੰਚ ਕੁਲਦੀਪ ਸਿੰਘ ਬਾਲੇਚੱਕ, ਸੁਰਜੀਤ ਸਿੰਘ ਪ੍ਰਧਾਨ, ਸੈਕਟਰੀ ਸਵਿੰਦਰ ਸਿੰਘ, ਖਜਾਨਚੀ ਵੀਰ ਸਿੰਘ, ਮੈਂਬਰ ਗੁਰਜੰਟ ਸਿੰਘ, ਮੈਂਬਰ ਸਤਨਾਮ ਸਿੰਘ, ਮੈਂਬਰ ਹਰਭਾਲ ਸਿੰਘ, ਮੈਂਬਰ ਸੁਰਿੰਦਰ ਸਿੰਘ, ਮੈਂਬਰ ਅੰਗਰੇਜ਼ ਸਿੰਘ, ਮੈਂਬਰ ਨਿਰਮਲ ਸਿੰਘ, ਮੈਂਬਰ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ | ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦਾ ਸਨਮਾਨ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਦੀਵਾਲੀਆਪਨ ਵੱਲ ਧੱਕ ਰਹੀ ਹੈ ਮੌਜੂਦਾ ਸਰਕਾਰ <br/> ਅਗਲੀ ਖ਼ਬਰ ਪੰਜਾਬ ਦੀਆਂ ਔਰਤਾਂ ਲਈ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ-ਬਿੱਟੂ ਖੁਵਾਸਪੁਰ <br/>
Ad Position 24