ਤਰਨ ਤਾਰਨ, 9 ਮਾਰਚ (ਇਕਬਾਲ ਸਿੰਘ ਸੋਢੀ)- ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਏ ਹਨ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 1 ਮਾਰਚ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਰਣਜੋਧ ਸਿੰਘ ਪੁੱਤਰ ਪਾਖਰ ਸਿੰਘ ਵਾਸੀ ਦਨਿਆਲ ਅੰਮਿ੍ਤਸਰ ਪਾਸੋਂ ਇਕ ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 5 ਮਾਰਚ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਤਰੁਨਪ੍ਰੀਤ ਸਿੰਘ ਪੁੱਤਰ ਜਸਕਰਨਬੀਰ ਸਿੰਘ ਵਾਸੀ ਨੂਰਦੀ ਅੱਡਾ ਪਾਸੋਂ 2 ਟੱਚ ਫੋਨ ਅਤੇ ਇਕ ਕੀਪੈਡ ਫੋਨ ਬਰਾਮਦ ਹੋਇਆ ਹੈ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ |