21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਵੱਡੀ ਮੰਡੀ ਕਾਲੋਨੀ 'ਚ 15 ਦਿਨਾਂ ਤੋਂ ਸੀਵਰੇਜ ਦਾ ਗੰਦਲਾ ਪਾਣੀ ਖੜ੍ਹਾ <br/>

Ad Position 21
No active advertisement
ਅਜੀਤ ਡੈਸਕ 10-03-2026
ਪੱਟੀ, 9 ਮਾਰਚ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)—ਸ਼ਹਿਰ ਦੀ ਪੌਸ਼ ਕਲੋਨੀ ਵਜੋਂ ਮਸ਼ਹੂਰ ਵੱਡੀ ਮੰਡੀ ਇਲਾਕੇ ਵਿਚ ਪਿਛਲੇ ਕਰੀਬ 15 ਦਿਨਾਂ ਤੋਂ ਸੀਵਰੇਜ ਦਾ ਬਦਬੂਦਾਰ ਪਾਣੀ ਗਲੀਆਂ ਵਿਚ ਖੜ੍ਹਾ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਸਖ਼ਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਮਾਮਲੇ ਨੂੰ ਲੈ ਕੇ ਵਾਰਡ ਨੰਬਰ 3 ਦੇ ਨਿਵਾਸੀਆਂ ਵਿਚ ਭਾਰੀ ਗੁੱਸਾ 'ਤੇ ਬੇਚੈਨੀ ਪਾਈ ਜਾ ਰਹੀ ਹੈ | ਇਸ ਸਬੰਧੀ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਵੱਡੀ ਮੰਡੀ ਕਲੋਨੀ ਦੇ ਮੁੱਖ ਦਾਖਲੇ 'ਤੇ ਸੀਵਰੇਜ ਦਾ ਗੰਦਾ ਅਤੇ ਬਦਬੂ ਮਾਰਦਾ ਪਾਣੀ ਖੜ੍ਹਾ ਹੈ ਜੋ ਕਲੋਨੀ ਦੇ ਅੰਦਰ ਤੱਕ ਫੈਲਣਾ ਸੁਰੂ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਹਾਲਤ ਕਾਰਨ ਇਲਾਕੇ ਵਿਚ ਮਹੌਲ ਬਹੁਤ ਖ਼ਰਾਬ ਹੋ ਚੁੱਕਾ ਹੈ ਅਤੇ ਵਸਨੀਕਾਂ ਨੂੰ ਸਿਹਤ ਸੰਬੰਧੀ ਗੰਭੀਰ ਖਤਰਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਸਿੱਧੂ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਕਲੋਨੀ ਵਿਚ ਬੱਚਿਆਂ ਦਾ ਹਸਪਤਾਲ, ਹੱਡੀਆਂ ਦਾ ਹਸਪਤਾਲ ਅਤੇ ਹੋਰ ਕਈ ਅਦਾਰੇ ਮੌਜੂਦ ਹਨਸ, ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿਚ ਮਰੀਜ਼ ਆਉਂਦੇ ਹਨ | ਇਸਦੇ ਬਾਵਜੂਦ ਵੀ ਨਗਰ ਕੌਂਸਲ ਦੇ ਅਹਲਕਾਰਾਂ ਵਲੋਂ ਇਸ ਗੰਭੀਰ ਮਸਲੇ ਵੱਲ ਕੋਈ ਤਵੱਜੋ ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਦੱਸਿਆ ਕਿ ਜਦੋਂ ਇਸ ਮਾਮਲੇ ਬਾਰੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਰਾਬਤਾ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਵਲੋਂ ਜਵਾਬ ਦਿੱਤਾ ਜਾਂਦਾ ਹੈ ਕਿ ਸੀਵਰੇਜ ਦੀ ਸਫਾਈ ਲਈ ਵਰਤੀ ਜਾਣ ਵਾਲੀ ਮਸ਼ੀਨ ਡੀਜ਼ਲ ਦੀ ਕਮੀ ਕਾਰਨ ਨਹੀਂ ਚੱਲ ਸਕਦੀ | ਉਨ੍ਹਾਂ ਕਿਹਾ ਕਿ ਇਹ ਗੱਲ ਨਗਰ ਕੌਂਸਲ ਦੀ ਇੰਤਜ਼ਾਮੀਆ ਦੀ ਨਾਕਾਮੀ ਨੂੰ ਦਰਸਾਉਂਦੀ ਹੈ | ਸੁਖਵਿੰਦਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਅਤੇ ਸੰਬੰਧਿਤ ਮਹਿਕਮੇ ਤੋਂ ਮੰਗ ਕੀਤੀ ਕਿ ਤੁਰੰਤ ਕਾਰਵਾਈ ਕਰਦੇ ਹੋਏ ਸੀਵਰੇਜ ਪ੍ਰਣਾਲੀ ਦੀ ਸਫਾਈ ਕਰਵਾਈ ਜਾਵੇ ਤਾਂ ਜੋ ਇਲਾਕਾ ਵਾਸੀਆਂ ਨੂੰ ਗੰਦੇ ਪਾਣੀ ਅਤੇ ਬਦਬੂ ਤੋਂ ਰਾਹਤ ਮਿਲ ਸਕੇ ਅਤੇ ਸੰਭਾਵਿਤ ਬਿਮਾਰੀਆਂ ਤੋਂ ਬਚਾਵ ਹੋ ਸਕੇ | ਜਦ ਇਸ ਸਬੰਧੀ ਨਗਰ ਕੌਂਸਲ ਦੇ ਈ.ਓ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਮੇਰੇ ਧਿਆਨ ਵਿਚ ਹੈ ਤੇ ਅੱਜ ਸੀਵਰੇਜ ਦੀ ਸਫਾਈ ਕਰਵਾ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਭੁੱਲਰ ਦੀ ਅਗਵਾਈ 'ਚ ਕਾਂਗਰਸ ਮਜ਼ਬੂਤ ਹੁੰਦੀ ਜਾ ਰਹੀ-ਖੇੜਾ, ਚੱਠੂ <br/> ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ਵਿਚੋਂ ਮੋਬਾਈਲ ਫੋਨ ਬਰਾਮਦ
Ad Position 24