ਤਰਨ ਤਾਰਨ, 9 ਮਾਰਚ (ਹਰਿੰਦਰ ਸਿੰਘ)- ਡਾ. ਭਾਰਤੀ ਧਵਨ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੋਮਵਾਰ ਨੂੰ ਬਤੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਅਹੁਦਾ ਸੰਭਾਲ ਲਿਆ ਗਿਆ ਹੈ | ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਭਾਰਤੀ ਧਵਨ ਨੇ ਕਿਹਾ ਕਿ ਉਹ ਬਹੁਤ ਵਡਭਾਗੇ ਹਨ, ਜਿਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਨਗਰੀ ਤਰਨ ਤਾਰਨ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਦਫ਼ਤਰ ਆਉਣ ਵਾਲੇ ਆਮ ਲੋਕਾਂ ਦਾ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ | ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੇ ਤਰਨ ਤਾਰਨ ਵਿਖੇ ਨਿਯੁਕਤ ਹੋਣ ਨਾਲ ਪੀ.ਐੱਨ.ਡੀ.ਟੀ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਦੇ ਕੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ | ਡਾ. ਭਾਰਤੀ ਧਵਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਜੱਚਾ-ਬੱਚਾ ਸਿਹਤ ਸੇਵਾਵਾਂ ਵਿਚ ਹੋਰ ਸੁਧਾਰ ਕੀਤਾ ਜਾਵੇਗਾ, ਤਾਂ ਜੋ ਬਾਲ ਮੌਤ ਦਰ ਅਤੇ ਮਾਤਰੀ ਮੌਤ ਦਰ 'ਤੇ ਕਾਬੂ ਪਾਇਆ ਜਾ ਸਕੇ | ਉਨ੍ਹਾਂ ਸਿਵਲ ਸਰਜਨ ਦਫ਼ਤਰ ਦੇ ਸਮੁੱਚੇ ਸਟਾਫ ਦਾ ਸਵਾਗਤ ਮੌਕੇ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਵਰਿੰਦਰਪਾਲ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਸੁਰਿੰਦਰ ਕੁਮਾਰ ਐੱਸ.ਐੱਮ.ਓ., ਡਾ. ਬਚਿੱਤਰ ਸਿੰਘ ਐੱਸ.ਐੱਮ.ਓ, ਡਾ. ਰਾਘਵ ਗੁਪਤਾ, ਡਾ. ਰਣਦੀਪ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਸੁਪਰਡੈਂਟ ਪੁਸ਼ਪਿੰਦਰ ਸਿੰਘ, ਰਜਵੰਤ ਸਿੰਘ ਬਾਗੜੀਆਂ, ਗੁਰਦੇਵ ਸਿੰਘ ਢਿੱਲੋਂ ਹੈਲਥ ਸੁਪਰਵਾਈਜ਼ਰ, ਭੁਪਿੰਦਰ ਸਿੰਘ ਹੈਲਥ ਸੁਪਰਵਾਈਜ਼ਰ, ਹਰਜੀਤ ਸਿੰਘ ਪਹੂਵਿੰਡ, ਡੀ.ਪੀ.ਐੱਮ. ਇੰਦਰਜੀਤ ਸਿੰਘ ਭੁੱਲਰ, ਆਰੂਸ਼ ਭੱਲਾ, ਅਮਰਿੰਦਰ ਸਿੰਘ ਡਾਟਾ ਮੈਨੇਜਰ, ਮਨਜਿੰਦਰ ਸਿੰਘ, ਜਸਪਿੰਦਰ ਸਿੰਘ, ਪ੍ਰਦੀਪ ਸਿੰਘ, ਰਿਤੇਸ਼ ਵਾਲੀਆ ਆਦਿ ਹਾਜ਼ਰ ਸਨ |