10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਝਬਾਲ ਦੇ ਇਕ ਪ੍ਰਾਈਵੇਟ ਸਕੂਲ ਵਲੋਂ ਕਿਤਾਬਾਂ ਤੇ ਵਰਦੀਆਂ ਦੇ ਨਾਂਅ 'ਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ

Ad Position 21
No active advertisement
ਅਜੀਤ ਡੈਸਕ 11-03-2026
ਝਬਾਲ, 10 ਮਾਰਚ (ਸੁਖਦੇਵ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਦੇ ਬਾਵਜੂਦ ਝਬਾਲ ਵਿਖੇ ਸਥਿਤ ਇਕ ਪ੍ਰਾਈਵੇਟ ਸਕੂਲ ਵਲੋਂ ਬੱਚਿਆਂ ਦੇ ਮਾਪਿਆਂ ਨੂੰ ਇਕ ਨਿਰਧਾਰਿਤ ਦੁਕਾਨ ਤੋਂ ਹੀ ਕਿਤਾਬਾਂ ਤੇ ਵਰਦੀਆਂ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ | ਇਸ ਨਾਦਰਸ਼ਾਹੀ ਫ਼ਰਮਾਨ ਤੋਂ ਬਾਅਦ ਇਕੱਤਰ ਹੋਏ ਮਾਪਿਆਂ ਨੇ ਸਕੂਲ ਦੇ ਬਾਹਰ ਪ੍ਰਬੰਧਕਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਸਕੂਲ ਮੈਨੇਜਮੈਂਟ ਵਲੋਂ ਆਪਣੇ ਤੌਰ 'ਤੇ ਸਕੂਲ ਦੇ ਬਹਾਰ ਦੁਕਾਨ ਖੁਲ੍ਹਵਾ ਕੇ ਤਿੰਨ ਗੁਣਾ ਜ਼ਿਆਦਾ ਰੇਟ ਵਸੂਲੇ ਜਾ ਰਹੇ ਹਨ | ਇਸ ਮੌਕੇ ਗੁਰਪਿੰਦਰ ਸਿੰਘ ਬੁਰਜ਼, ਪਰਮਜੀਤ ਸਿੰਘ ਮੱਜੂਪੁਰ, ਰਾਹੁਲ ਝਬਾਲ ਅਤੇ ਸਿਮਰਜੀਤ ਸਿੰਘ ਨੇ ਵੱਧ ਰੇਟ 'ਤੇ ਦਿੱਤੀਆਂ ਕਿਤਾਬਾਂ ਦਿਖਾਉਂਦਿਆਂ ਦੱਸਿਆ ਕਿ ਕਿਤਾਬਾਂ 'ਤੇ ਛਪੇ ਪਿ੍ੰਟ ਰੇਟ ਉਪਰ ਵਿਕ੍ਰੇਤਾ ਵਲੋਂ ਆਪਣੇ ਤੌਰ 'ਤੇ ਸਟਿੱਕਰ ਲਗਾ ਕੇ ਤਿੰਨ ਗੁਣਾ ਵੱਧ ਪੈਸੇ ਲਏ ਜਾ ਰਹੇ ਹਨ | ਮਾਪਿਆਂ ਦੇ ਇਕੱਠੇ ਹੋਣ ਤੋਂ ਬਾਅਦ ਕਿਤਾਬ ਵਿਕ੍ਰੇਤਾ ਉਥੋਂ ਫ਼ਰਾਰ ਹੋ ਗਿਆ | ਮਾਪਿਆਂ ਨਾਲ ਗੱਲਬਾਤ ਕਰਨ ਸਕੂਲ ਮੈਨੇਜਮੈਂਟ ਕਮੇਟੀ ਤਰਫੋਂ ਆਏ ਇਕ ਅਧਿਕਾਰੀ ਨੇ ਇਸ ਤੋਂ ਅਗਿਆਨਤਾ ਪ੍ਰਗਟ ਕੀਤੀ | ਇਸ ਸੰਬੰਧੀ ਜਦੋਂ ਸੈਂਕਰਡ ਹਾਰਟ ਕਾਨਵੈਂਟ ਸਕੂਲ ਦੀ ਪਿ੍ੰਸੀਪਲ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕੁਝ ਵੀ ਦੱਸਣ ਤੋਂ ਇੰਨਕਾਰ ਕਰ ਦਿੱਤਾ | ਇਸ ਸੰਬੰਧੀ ਜਦੋਂ ਜ਼ਿਲ੍ਹਾ ਸਿੱਖਿਆ ਅਫਸਰ ਸਤਨਾਮ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੋਈ ਵੀ ਸਕੂਲ ਮਾਪਿਆਂ ਅਤੇ ਬੱਚਿਆਂ ਨੂੰ ਕਿਸੇ ਨਿਰਧਾਰਿਤ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਜ਼ਬੂਰ ਨਹੀਂ ਕਰ ਸਕਦਾ | ਅਜਿਹੀ ਕਿਸੇ ਵੀ ਸ਼ਿਕਾਇਤ ਤੇ ਸਿੱਖਿਆ ਵਿਭਾਗ ਵਲੋਂ ਸਖ਼ਤ ਕਾਰਵਾਈ ਕਰਕੇ ਉਸ ਦੀ ਮਾਨਤਾ ਰੱਦ ਜਾ ਕੀਤੀ ਜਾ ਸਕਦੀ ਹੈ ਅਤੇ ਭਾਰੀ ਜੁਰਮਾਨਾ ਲਗਾਇਆ ਜਾ ਸਕਦਾ ਹੈ | ਇਸ ਮੌਕੇ ਇਕੱਤਰ ਹੋਏ ਮਾਪਿਆਂ ਨੇ ਡੀ.ਸੀ. ਤਰਨ ਤਾਰਨ ਕੋਲੋਂ ਸਕੂਲੀ ਬੱਚਿਆਂ ਦੀ ਹੋ ਰਹੀ ਲੁੱਟ ਰੋਕਣ ਅਤੇ ਪ੍ਰਾਈਵੇਟ ਸਕੂਲ ਦੀਆਂ ਮਨਮਰਜ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਅਗਲੀ ਖ਼ਬਰ ਫੂਡ ਸੇਫਟੀ ਵਿੰਗ ਤਰਨ ਤਾਰਨ ਦੀ ਸਾਂਝੀ ਟੀਮ ਵਲੋਂ ਸਟਰੀਟ ਫੂਡ ਵਿਕਰੇਤਾਵਾਂ ਦਾ ਨਿਰੀਖਣ
Ad Position 24