10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 11-03-2026
ਤਰਨ ਤਾਰਨ, 10 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਅਤੇ ਇਕ ਦੇ ਗੰਭੀਰ ਜ਼ਖਮੀ ਹੋਣ ਦੇ ਮਾਮਲੇ 'ਚ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਵੈਰੋਂਵਾਲ ਵਿਖੇ ਲਵਪ੍ਰੀਤ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਸਰਾਂ ਤਲਵੰਡੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੈਂ ਅਤੇ ਮੇਰਾ ਚਾਚਾ ਪਵਿੱਤਰ ਸਿੰਘ ਪੁੱਤਰ ਵੀਰ ਸਿੰਘ ਵਾਸੀ ਸਰਾਂ ਤਲਵੰਡੀ ਜੋ ਕਿ ਮੋਟਰਸਾੲਕਿਲ ਵੇਚਣ ਖ੍ਰੀਦਣ ਦਾ ਕੰਮ ਖਡੂਰ ਸਾਹਿਬ ਕਰਦੇ ਅਤੇ ਰੋਜ਼ਾਨਾ ਦੀ ਤਰ੍ਹਾਂ ਅਸੀਂ ਆਪਣਾ ਕੰਮਕਾਰ ਕਰਕੇ ਆਪਣੀ ਦੁਕਾਨ ਬੰਦ ਕਰਕੇ ਆਪਣੇ ਘਰ ਪਿੰਡ ਸਰਾਂ ਤਲਵੰਡੀ ਨੂੰ ਆਪਣੇ ਮੋਟਰਸਾਇਕਲ ਨੰਬਰ ਪੀ.ਬੀ.08 ਈ.ਡੀ.4791 'ਤੇ ਸਵਾਰ ਹੋ ਕੇ ਜਾ ਰਹੇ ਸੀ ਕਿ ਜਦ ਨੇੜੇ ਗੇਟ ਭਾਈ ਜੋਧ, ਨਾਗੋਕੇ ਤੋਂੋ ਥੋੜਾ ਅੱਗੇ ਪੁੱਜੇ ਤਾਂ ਪਿੱਛੋ ਖਡੂਰ ਸਾਹਿਬ ਵੱਲੀ ਸਾਇਡ ਤੋਂ ਇਕ ਗੱਡੀ ਰੰਗ ਕਾਲਾ ਸਕਾਰਪੀਉ ਜਿਸਦਾ ਮੈਂ ਨੰਬਰ ਨਹੀਂ ਪੜ੍ਹ ਸਕਿਆ, ਜੋ ਕੋਈ ਅਣਪਛਾਤਾ ਵਿਅਕਤੀ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ | ਜਿਸ ਨੇ ਗੱਡੀ ਪਿੱਛੋ ਗਲਤ ਸਾਇਡ 'ਤੇ ਲਿਆ ਕੇ ਮੇਰੇ ਮੋਟਰਸਾਈਕਲ 'ਚ ਮਾਰ ਕੇ ਸੜਕ ਪਰ ਸੁੱਟ ਕੇ ਸੱਟਾਂ ਲਗਾ ਦਿੱਤੀਆਂ ਅਤੇ ਆਪ ਗੱਡੀ ਮੌਕੇ ਤੋੋਂ ਭਜਾ ਕੇ ਲੈ ਗਿਆ | ਗੱਡੀ ਵੱਜਣ ਨਾਲ ਮੇਰੇ ਵੀ ਸੱਟਾਂ ਲੱਗ ਗਈਆਂ ਪਰ ਉਸਦੇ ਚਾਚੇ ਦੇ ਸਿਰ ਵਿਚ ਸੱਟ ਜਿਆਦਾ ਲੱਗ ਗਈ | ਜਿਸ ਨੂੰ ਅੰਮਿ੍ਤਸਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਸਦੇ ਚਾਚਾ ਦੀ ਮੌਤ ਹੋ ਗਈ | ਜਾਂਚ ਅਧਿਕਾਰੀ ਏ.ਐੱਸ.ਆਈ.ਗੁਰਵੇਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਆਈ. ਐੱਮ. ਐੱਲ. ਲਿਬਰੇਸ਼ਨ ਨੇ ਟਰੰਪ ਅਤੇ ਨੇਤਨਯਾਹੂ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਝਬਾਲ ਦੇ ਇਕ ਪ੍ਰਾਈਵੇਟ ਸਕੂਲ ਵਲੋਂ ਕਿਤਾਬਾਂ ਤੇ ਵਰਦੀਆਂ ਦੇ ਨਾਂਅ 'ਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਕੀਤੀ ਜਾ ਰਹੀ ਅੰਨ...
Ad Position 24