ਤਰਨ ਤਾਰਨ, 10 ਮਾਰਚ (ਇਕਬਾਲ ਸਿੰਘ ਸੋਢੀ)-ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਵਲੋਂ ਇਰਾਨ ਅਤੇ ਅਮਰੀਕਾ ਅਤੇ ਇਜਰਾਈਵਲ ਵਲੋਂ ਬਿਨਾਂ ਕੋਈ ਠੋਸ ਕਾਰਨ ਕੀਤੇ ਹਮਲੇ ਵਿਚ ਮਾਰੇ ਗਏ ਲੋਕਾਂ ਅਤੇ ਇਰਾਨ ਦੀਆਂ ਸਕੂਲੀ ਲੜਕੀਆਂ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ | ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਇਜਰਾਈਲ ਦੇ ਪ੍ਰਧਾਨ ਮੰਤਰੀ ਬੈਜਾਮਿਨ ਨੇਤਨਯਾਹੂ ਦੇ ਪੁਤਲੇ ਫੂਕੇ ਗਏ | ਇਸ ਮੌਕੇ ਲਿਬਰੇਸ਼ਨ ਦੇ ਕਾਰਜਕਾਰੀ ਜ਼ਿਲ੍ਹਾ ਸਕੱਤਰ ਦਲਵਿੰਦਰ ਸਿੰਘ ਨੌਸ਼ਹਿਰਾ ਪੰਨੂੰਆਂ ਨੇ ਕਿਹਾ ਕਿ ਅਮਰੀਕਾ ਦਾ ਰਾਸ਼ਟਰਪਤੀ ਟਰੰਪ ਇਸ ਸਮੇਂ ਵਿਸ਼ਵ ਦਾ ਦਾਦਾ ਬਣਿਆ ਹੋਇਆ ਹੈ, ਉਹ ਆਪਣੇ ਮੁਲਕ ਦੀ ਫੌਜੀ ਸ਼ਕਤੀ ਦਾ ਦੁਰਉਪਯੋਗ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਇਨਾਨ ਨੂੰ ਬਹਾਨਾ ਬਣਾ ਕੇ ਉਸ ਉਪਰ ਹਮਲਾ ਕਰਕੇ ਲੱਖਾਂ ਲੋਕਾਂ ਨੂੰ ਉਜਾੜ ਦਿੱਤਾ ਹੈ ਅਤੇ ਅਨੇਕਾਂ ਨੂੰ ਕਤਲ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਵਿਸ਼ਵ ਭਾਈਚਾਰੇ ਨੂੰ ਇਸ ਗੁੰਡਾਗਰਦੀ ਖਿਲਾਫ਼ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਬਲਵਿੰਦਰ ਸਿੰਘ ਗੋਹਲਵੜ, ਜਗਤਾਰ ਸਿੰਘ ਕੋਟ ਜਸਪਤ, ਬਲਕਾਰ ਸਿੰਘ ਕੋਟ ਜਸਪਤ, ਬਲਜਿੰਦਰ ਸਿੰਘ ਸ਼ੇਸ਼ਖਚੱਕ, ਬਲਵਿੰਦਰ ਸਿੰਘ ਕਬਾੜੀਆ, ਜਗਤਾਰ ਸਿੰਘ ਚੱਬਾ, ਤਰਸੇਮ ਸਿੰਘ ਢੋਟੀਆਂ, ਰਾਜ ਕੌਰ ਸਾਹਿਬਾਜਪੁਰ, ਸਵਿੰਦਰ ਸਿੰਘ ਅਲਾਦੀਨਪੁਰ ਆਦਿ ਮੌਜੂਦ ਸਨ |