10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਿਜਲੀ ਸੋਧ ਬਿੱਲ 2025 ਖਿਲਾਫ਼ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਬਜਟ ਦੀਆਂ ਕਾਪੀਆਂ ਫੂਕੀਆਂ

Ad Position 21
No active advertisement
ਅਜੀਤ ਡੈਸਕ 11-03-2026
ਤਰਨ ਤਾਰਨ, 10 ਮਾਰਚ (ਹਰਿੰਦਰ ਸਿੰਘ)-ਦੇਸ਼ ਦੇ ਸਮੁੱਚੇ ਪਾਵਰ ਸੈਕਟਰ ਨੂੰ ਪੂੰਜੀਪਤੀਆਂ ਦੇ ਹਵਾਲੇ ਕਰਨ ਲਈ ਕੇਂਦਰ ਸਰਕਾਰ ਵਲੋਂ ਤਿਆਰ ਕੀਤੇ ਬਿਜਲੀ ਸੋਧ ਬਿੱਲ 2025 ਦੇ ਖਰੜੇ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਕੇ ਕਾਨੂੰਨ ਬਣਾਉਣ ਦੇ ਖਿਲਾਫ਼ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਸੂਬਾ ਪੱਧਰੀ ਸੱਦੇ 'ਤੇ ਪਾਵਰਕਾਮ ਦੇ ਸਥਾਨਕ ਸਰਕਲ ਦਫ਼ਤਰ ਦੇ ਗੇਟ 'ਤੇ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਕੱਤਰ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸੂਬਾ ਆਗੂਆਂ ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਰਭੇਜ ਸਿੰਘ ਢਿੱਲੋਂ, ਸਰਕਲ ਆਗੂ ਮੰਗਲ ਸਿੰਘ ਨਾਗੋਕੇ, ਮਨਜੀਤ ਸਿੰਘ ਬਾਹਮਣੀਵਾਲਾ, ਕੁਲਵਿੰਦਰ ਸਿੰਘ ਬਾਗੜੀਆਂ, ਮੇਜਰ ਸਿੰਘ ਮੱਲੀਆ, ਪੂਰਨ ਦਾਸ, ਰਣਜੀਤ ਸਿੰਘ, ਲਖਵਿੰਦਰ ਸਿੰਘ ਬਹਿਲਾ, ਲਬਬੀਰ ਸਿੰਘ ਸੰਧੂ, ਨਰਿੰਦਰ ਬੇਦੀ, ਜਸਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਹਾਕਮ ਜਮਾਤਾਂ ਦੇਸ਼ ਦੇ ਪਬਲਿਕ ਸੈਕਟਰ ਨੂੰ ਕਾਰਪੋਰੇਟ ਘਰਾਣਿਆਂ ਹੱਥ ਫੜਾਉਣ ਲਈ ਲੋਕਾਂ ਦੁਆਰਾ ਮਿਲੀ ਤਾਕਤ ਦਾ ਗਲਤ ਇਸਤੇਮਾਲ ਕਰਕੇ ਲੋਕ ਵਿਰੋਧੀ ਨੀਤੀਆਂ ਘੜ ਰਹੇ ਹਨ, ਜਿਨ੍ਹਾਂ ਦਾ ਮਿਹਨਤਕਸ਼ ਜਮਾਤ ਸੰਘਰਸ਼ਾਂ ਦੇ ਬਲਬੂਤੇ ਮੂੰਹ ਤੋੜ ਜਵਾਬ ਦੇਵੇਗੀ | ਇਸ ਮੌਕੇ ਆਗੂਆਂ ਨੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਮੈਨੇਜ਼ਮੈਂਟ ਤੇ ਵਾਅਦਾ ਖਿਲਾਫ਼ੀ ਦੇ ਦੋਸ਼ ਲਗਾਏ | ਪ੍ਰਦਰਸ਼ਨਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਆਖਰੀ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਬਜਟ ਦੀਆਂ ਕਾਪੀਆਂ ਫੂਕ ਕੇ ਖਜ਼ਾਨਾ ਮੰਤਰੀ ਖਿਲਾਫ਼ ਆਪਣੇ ਰੋਹ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਸਰਕਾਰ ਵਲੋਂ ਮਹਿੰਗਾਈ ਭੱਤਾ ਰੋਕਣ, ਪੁਰਾਣੀ ਪੈਨਸ਼ਨ ਬਹਾਲ ਨਾ ਕਰਨ, ਕੱਚੇ ਕਾਮੇ ਪੱਕੇ ਨਾ ਕਰਨ, ਪੈਨਸ਼ਨਰਾਂ ਤੇ 2.59 ਫੈਕਟਰ ਲਾਗੂ ਨਾ ਕਰਨ, ਸੋਧੇ ਸਕੇਲਾਂ ਦੀਆਂ ਤਰੁੱਟੀਆਂ ਦੂਰ ਨਾ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾਈ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋ... ਅਗਲੀ ਖ਼ਬਰ ਸੀ. ਪੀ. ਆਈ. ਐੱਮ. ਐੱਲ. ਲਿਬਰੇਸ਼ਨ ਨੇ ਟਰੰਪ ਅਤੇ ਨੇਤਨਯਾਹੂ ਦਾ ਪੁਤਲਾ ਫੂਕਿਆ
Ad Position 24