10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾਈ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਆਰੰਭ

Ad Position 21
No active advertisement
ਅਜੀਤ ਡੈਸਕ 11-03-2026
ਝਬਾਲ, 10 ਮਾਰਚ (ਸੁਖਦੇਵ ਸਿੰਘ/ਸਰਬਜੀਤ ਸਿੰਘ)-ਸ਼ਹੀਦ ਭਾਈ ਤਾਰਾ ਸਿੰਘ ਵਾਂ ਅਤੇ ਸਮੂਹ ਸ਼ਹੀਦ ਸਿੰਘਾਂ ਦੇ 300 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼ੁਰੂ ਹੋਏ 'ਗੁਰ ਸਿਖਾ ਇਕੋ ਪਿਆਰ ਗੁਰ ਮਿਤਾ ਪੁਤਾ ਭਾਈਆ' ਲਹਿਰ ਤਹਿਤ ਨਗਰ ਕੀਰਤਨ ਦੇ ਰੂਪ ਵਿਚ ਖਾਲਸਾਈ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ | ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ ਉਪਰੰਤ ਪੰਜਾਬ ਪੁਲਿਸ ਦੇ ਜਵਾਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ | ਇਸ ਮੌਕੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਮੈਨੇਜਰ ਧਰਵਿੰਦਰ ਸਿੰਘ ਮਾਨੋਚਾਹਲ ਅਤੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਖਾਲਸਾਈ ਮਾਰਚ ਗੁਰਦੁਆਰਾ ਬਾਬਾ ਬੀੜ ਬੁੱਢਾ ਸਾਹਿਬ ਜੀ ਤੋਂ ਚੱਲ ਕੇ ਬਗਿਆੜੀ ਮੋੜ, ਝਬਾਲ ਅੱਡਾ, ਪੰਜਵੜ, ਗੱਗੋਬੂਹਾ, ਮੂਸੇ, ਛਿਛਰੇਵਾਲ, ਸੁਰਸਿੰਘ, ਸਿੰਘਪੁਰਾ, ਭਿੱਖੀਵਿੰਡ ਤੋਂ ਹੁੰਦਾ ਹੋਇਆ ਪਿੰਡ ਪਹੂਵਿੰਡ ਵਿਖੇ ਰਾਤ ਨੂੰ ਵਿਸ਼ਰਾਮ ਕਰੇਗਾ | ਰਸਤੇ 'ਚ ਵੱਖ-ਵੱਖ ਪੜਾਵਾਂ 'ਤੇ ਖਾਲਸਾਈ ਮਾਰਚ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ, ਕੰਚਨਪ੍ਰੀਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਪਰਮਜੀਤ ਸਿੰਘ ਮੁੰਡਾਪਿੰਡ, ਦਲਜੀਤ ਸਿੰਘ ਐਮਾ,ਪਿੰ੍ਰਸੀਪਲ ਬੀਬੀ ਮਨਜੀਤ ਕੌਰ, ਦਿਲਬਾਗ ਸਿੰਘ, ਚੇਅਰਮੈਨ ਹਰਵੰਤ ਸਿੰਘ ਝਬਾਲ, ਮਨਜਿੰਦਰ ਸਿੰਘ ਐਮਾ, ਚੇਅਰਮੈਨ ਗੁਰਬੀਰ ਸਿੰਘ ਝਬਾਲ, ਅਜਮੇਰ ਸਿੰਘ ਕਾਕਾ ਛਾਪਾ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਬਲਦੇਵ ਸਿੰਘ ਮੀਆਂਪੁਰ, ਐਡੀਸ਼ਨਲ ਸਤਨਾਮ ਸਿੰਘ ਝਬਾਲ, ਨਿਸ਼ਾਨ ਸਿੰਘ ਦੋਦੇ, ਮੀਤ ਮੈਨੇਜਰ ਦਿਲਬਾਗ ਸਿੰਘ ਝਬਾਲ, ਚੇਅਰਮੈਨ ਕਸ਼ਮੀਰ ਸਿੰਘ ਮੰਨਣ, ਰਵੇਲ ਸਿੰਘ ਜੌਹਲ, ਸੁਪਰਵਾਈਜ਼ਰ ਸੁਰਿੰਦਰ ਸਿੰਘ ਚੂਸਲੇਵੜ, ਅਕਾਊਾਟੈਂਟ ਅਮਰਬੀਰ ਸਿੰਘ, ਭਾਈ ਸੁਖਵੰਤ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਜਗਜੀਤ ਸਿੰਘ ਪੰਜਵੜ੍ਹ, ਗੁਰਸੇਵਕ ਸਿੰਘ ਐਮਾ, ਕਸ਼ਮੀਰ ਸਿੰਘ, ਬਲਕਾਰ ਸਿੰਘ, ਬਲਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ | ਨਗਰ ਕੀਰਤਨ ਦਾ ਝਬਾਲ ਪੁੱਜਣ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਰਸਤੇ 'ਚ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਜਿੱਥੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸਰਵਾਈਕਲ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਐੱਚ. ਪੀ. ਵਾਈ ਟੀਕਾਕਰਨ ਦੀ ਸ਼ੁਰੂਆਤ <br/> ਅਗਲੀ ਖ਼ਬਰ ਬਿਜਲੀ ਸੋਧ ਬਿੱਲ 2025 ਖਿਲਾਫ਼ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਬਜਟ ਦੀਆਂ ਕਾਪੀਆਂ ਫੂਕੀ...
Ad Position 24