10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਰਵਾਈਕਲ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਐੱਚ. ਪੀ. ਵਾਈ ਟੀਕਾਕਰਨ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 11-03-2026
ਗੋਇੰਦਵਾਲ ਸਾਹਿਬ, 10 ਮਾਰਚ (ਸਕੱਤਰ ਸਿੰਘ ਅਟਵਾਲ)-ਪੰਜਾਬ ਸਰਕਾਰ ਨੇ ਸਰਵਾਈਕਲ, ਕੈਂਸਰ ਵਰਗੀਆਂ ਨਾਮੁਰਾਦ ਬਿਮਾਰੀਆਂ ਨੂੰ ਰੋਕਣ ਦੀ ਸ਼ੁਰੂਆਤ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਅਗਵਾਈ 'ਚ ਪਟਿਆਲਾ ਤੋਂ ਸ਼ੁਰੂ ਕੀਤੀ ਹੈ | ਇਸੇ ਲੜੀ ਤਹਿਤ ਮਿੰਨੀ ਹੈਲਥ ਸੈਂਟਰ ਗੋਇੰਦਵਾਲ ਸਾਹਿਬ ਡਾ. ਮਨਪ੍ਰੀਤ ਕੌਰ ਦੀ ਅਗਵਾਈ 'ਚ ਇਕ ਵਿਸ਼ੇਸ਼ ਮੀਟਿੰਗ ਹੋਈ | ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਧੀਆਂ ਦੀ ਸਿਹਤ ਸੁਰੱਖਿਆ ਨੂੰ ਦੇਖਦੇ ਹੋਏ 14 ਸਾਲ ਤੋਂ ਉੱਪਰ ਲੜਕੀਆਂ ਲਈ ਐੱਚ.ਪੀ.ਵਾਈ. ਮੁਫਤ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਆਗਾਜ਼ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵਲੋਂ ਕੀਤਾ ਗਿਆ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਕੀਤਾ ਗਿਆ ਟੀਕਾਕਰਨ ਸਰਵਾਈਕਲ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈ | ਸੀ. ਐੱਚ.ਓ ਕਵਲਜੀਤ ਕੌਰ, ਏ.ਐੱਨ.ਐੱਮ. ਜਸਮੀਤ ਕੌਰ ਨੇ ਕਿਹਾ ਕਿ ਸਰਵਾਈਕਲ ਕੈਂਸਰ ਵਰਗੀਆਂ ਬਿਮਾਰੀਆਂ ਨੂੰ ਖਤਮ ਕਰਨ ਲਈ 14 ਸਾਲ ਤੋਂ ਬਾਅਦ 15 ਸਾਲ ਦੀਆਂ ਲੜਕੀਆਂ ਨੂੰ ਟੀਕੇ ਲਗਾਏ ਜਾਣਗੇ | ਇਸ ਬਿਮਾਰੀ ਤੋਂ ਬਚਣ ਲਈ ਏ.ਐੱਨ.ਐੱਮ. ਵਲੋਂ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਪੰਜਾਬ ਪੁਲਿਸ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਅਗਲੀ ਖ਼ਬਰ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾਈ ਮਾਰਚ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋ...
Ad Position 24