10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਪੰਜਾਬ ਪੁਲਿਸ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 11-03-2026
ਤਰਨ ਤਾਰਨ, 10 ਮਾਰਚ (ਹਰਿੰਦਰ ਸਿੰਘ)-ਸੀ-ਪਾਈਟ ਕੈਂਪ ਪੱਟੀ ਤਰਨ ਤਾਰਨ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਦੀਆਂ ਆਸਾਮੀਆਂ ਲਈ 10 ਮਾਰਚ 2026 ਤੋਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਨੌਜਵਾਨਾਂ ਲਈ ਪੁਲਿਸ ਵਿਚ ਭਰਤੀ ਹੋਣ ਲਈ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਤਿਆਰੀ ਸੀ-ਪਾਈਟ ਕੈਂਪ ਪੱਟੀ ਵਿਖੇ 16 ਮਾਰਚ 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਜਲਦੀ ਤੋਂ ਜਲਦੀ ਆਨਲਾਈਨ ਰਜਿਸਟਰੇਸ਼ਨ ਕਰਵਾ ਕੇ ਸੀ-ਪਾਈਟ ਕੈਂਪ, ਪੱਟੀ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ | ਉਨ੍ਹਾਂ ਕਿਹਾ ਕਿ ਕੈਂਪ ਵਿਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, 10+2 ਪਾਸ ਅਤੇ ਇਸ ਤੋਂ ਵੱਧ ਪੜ੍ਹਾਈ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖ਼ਾਤਾ ਚਾਲੂ ਹਾਲਤ ਵਿਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋ, ਇਕ ਕਾਪੀ, ਇਕ ਪੈੱਨ, ਖਾਣੇ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ | ਉਨ੍ਹਾਂ ਕਿਹਾ ਕਿ ਕੈਂਪ ਵਿਚ ਆਉਣ ਦਾ ਸਮਾਂ ਸਵੇਰੇ 9:00 ਵਜੇ ਦਾ ਹੈ |

Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸਰਵਾਈਕਲ ਕੈਂਸਰ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਐੱਚ. ਪੀ. ਵਾਈ ਟੀਕਾਕਰਨ ਦੀ ਸ਼ੁਰੂਆਤ <br/>
Ad Position 24