ਤਰਨ ਤਾਰਨ, 10 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਸਮੇਤ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਬਲਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਕਲੇਸ ਨਜ਼ਦੀਕ ਨਾਕਾਬੰਦੀ ਦੌਰਾਨ ਅਰਵਿੰਦਰ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਜਗਤਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ 30 ਗ੍ਰਾਮ ਹੈਰੋਇਨ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ.ਭੁਪਿੰਦਰ ਸਿੰਘ ਨੇ ਗਸ਼ਤ ਦੌਰਾਨ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਹੇ ਯੁਵਰਾਜ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਪੰਡੋਰੀ ਰਣ ਸਿੰਘ, ਅਮਰਬੀਰ ਸਿੰਘ ਪੁੱਤਰ ਦਲਜੀਤ ਸਿੰਘ, ਕਰਨ ਸਿੰਘ ਪੁੱਤਰ ਸਮਸ਼ੇਰ ਸਿੰਘ ਵਾਸੀਅਨ ਫਤਹਿਪੁਰ ਨੂੰ ਕਾਬੂ ਕਰਕੇ ਉਸ ਪਾਸੋਂ 10 ਰੁਪਏ ਦੀ ਬਣੀ ਪਾਈਪ, ਲਾਈਟਰ ਅਤੇ ਪੰਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਾਗੋਕੇ ਘਰਾਟ ਤੋਂ ਹਰਜੀਤ ਸਿੰਘ ਪੁੱਤਰ ਸਵਿੰਦਰ ਸਿੰਘ, ਗੁਰਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀਅਨ ਤੱਖਤੂਚੱਕ ਨੂੰ ਕਾਬੂ ਕਰਕੇ ਉਸ ਪਾਸੋਂ 12 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ ਅਤੇ 940 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਸ਼ੇ ਦਾ ਸੇਵਨ ਕਰ ਰਹੇ ਅਵਤਾਰ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਗੋਇੰਦਵਾਲ ਨੂੰ ਕਾਬੂ ਕਰਕੇ ਉਸ ਪਾਸੋਂ ਪੰਨੀ, ਪਾਈਪ ਅਤੇ ਲਾਈਟਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਰੱਤੋਕੇ ਨਜ਼ਦੀਕ ਤੋਂ ਸ਼ਏਰਾ ਸਿੰਘ ਪੁੱਤਰ ਰਾਜ ਸਿੰਘ ਵਾਸੀ ਰੱਤੋਕੇ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਪੁਲਿਸ ਪਾਰੀਟਸ ਮੇਤ ਗਸ਼ਤ ਦੌਰਾਨ ਗੁਰਲਾਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਨੂੰ ਕਾਬੂ ਕਰਕੇ ਉਸ਼ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਪੁਲਿਸ ਪਾਰੀਟ ਸਮੇਤ ਗਸ਼ਤ ਦੌਰਾਨ ਗੁਰਚਰਨ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਮਨਿਆਲਾ ਜੈ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |