ਮੀਆਂਵਿੰਡ, 10 ਮਾਰਚ (ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ 2 ਅਪ੍ਰੈਲ ਨੂੰ ਕਰਵਾਈ ਜਾ ਰਹੀ ਰੈਲੀ ਸੰਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਗ੍ਰਹਿ ਵਿਖੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ਗੱਲਬਾਤ ਕਰਦੇ ਹੋਏ ਜਲਾਲਉਸਮਾ ਨੇ ਕਿਹਾ ਕਿ ਕਰਵਾਈ ਜਾ ਰੈਲੀ ਨੂੰ ਲੈ ਕੇ ਹਲਕਾ ਵਾਸੀਆਂ ਵਿਚ ਪੂਰਾ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਹਰੇਕ ਅਕਾਲੀ ਵਰਕਰ ਆਪਣੀ ਜਿੰਮੇਵਾਰੀ ਸਮਝਦੇ ਹੋਏ ਰੈਲੀ ਵਿਚ ਸ਼ਾਮਿਲ ਹੋਣ ਲਈ ਹਲਕਾ ਵਾਸੀਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਰਣਜੀਤ ਸਿੰਘ ਰਾਣਾ ਮੀਆਂਵਿੰਡ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਫਕੀਰ ਸਿੰਘ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਬਾਬਾ ਹੀਰਾ ਸਿੰਘ ਗਗੜੇਵਾਲ, ਕੰਵਲਪ੍ਰੀਤ ਸਿੰਘ, ਅੰਗਦਬੀਰ ਸਿੰਘ ਭਲਾਈਪੁਰ, ਮੈਂਬਰ ਕਸ਼ਮੀਰ ਸਿੰਘ, ਸਰਪੰਚ ਕੁਲਵੰਤ ਸਿੰਘ, ਵਜ਼ੀਰ ਸਿੰਘ, ਡਾਕਟਰ ਰਜਵੰਤ ਸਿੰਘ, ਰਤਨ ਸਿੰਘ ਆਦਿ ਹਾਜ਼ਰ ਸਨ |