10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਸਰਪੰਚ ਬਦੇਸ਼ਾ <br/>

Ad Position 21
No active advertisement
ਅਜੀਤ ਡੈਸਕ 11-03-2026
ਮੀਆਂਵਿੰਡ, 10 ਮਾਰਚ (ਸੰਧੂ)-ਆਮ ਆਦਮੀ ਪਾਰਟੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ | ਬੀਤੇ ਦਿਨੀਂ ਪੇਸ਼ ਕੀਤੇ ਬਜਟ ਨੂੰ ਹਰੇਕ ਵਰਗ ਸਲਾਹ ਰਿਹਾ ਹੈ | ਇਹ ਸ਼ਬਦ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਨੇੜਲੇ ਸਾਥੀ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਯੂਥ ਵਿੰਗ ਦੇ ਕੋਆਰਡੀਨੇਟਰ ਸਰਪੰਚ ਰਣਧੀਰ ਸਿੰਘ ਬਦੇਸ਼ਾ ਨੇ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੰਜਾਬ ਦੀਆਂ ਔਰਤਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਹੋਇਆਂ ਹਰੇਕ ਜਰਨਲ ਔਰਤ ਨੂੰ ਇਕ ਹਜ਼ਾਰ ਅਤੇ ਐਸ.ਸੀ. ਭਾਈਚਾਰੇ ਸੰਬੰਧਿਤ ਔਰਤ ਨੂੰ 15 ਸੌ ਰੁਪਏ ਪਰ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਇਸ ਉਪਰਾਲੇ ਨਾਲ ਜਿੱਥੇ ਲੋਕ ਵਾਹ ਵਾਹ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ ਹਨ | ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਪਾਰਟੀ ਨੇ ਸਾਰੇ ਕੀਤੇ ਵਾਅਦਿਆਂ ਨੂੰ ਨਿਭਾਇਆ |

Ad Position 22
No active advertisement
ਪਿਛਲੀ ਖ਼ਬਰ ਮੋਗਾ 'ਚ ਭਾਜਪਾ ਦੀ ਹੋ ਰਹੀ ਰੈਲੀ ਸੰਬੰਧੀ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕੀਤਾ ਪਾਰਟੀ ਵਰਕਰਾਂ ਨੂੰ ਲਾਮਬੰਦ... ਅਗਲੀ ਖ਼ਬਰ ਜਲਾਲਉਸਮਾ ਦੀ ਅਗਵਾਈ ਹੇਠ ਜਥੇਦਾਰ ਭਲਾਈਪੁਰ ਦੇ ਘਰ ਮੀਟਿੰਗ <br/>
Ad Position 24