10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪਿੰਡ ਭੁੱਚਰ ਕਲਾਂ ਵਿਖੇ ਧਰਮੀ ਫ਼ੌਜੀ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 11-03-2026
ਝਬਾਲ, 10 ਮਾਰਚ (ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ 1984 'ਚ ਫ਼ੌਜੀ ਹਮਲੇ ਦੇ ਰੋਸ ਵਜੋਂ ਫ਼ੌਜ ਦੀ ਨੌਕਰੀਆਂ ਛੱਡ ਕੇ ਆਏ ਅਤੇ ਉਸ ਸਮੇਂ ਦੌਰਾਨ ਸ਼ਹੀਦ ਹੋਏ ਨਿੱਕਾ ਭੁੱਚਰ, ਵੱਡਾ ਭੁੱਚਰ, ਸੋਹਲ, ਗੱਗੋਬੂਹਾ ਅਤੇ ਇਲਾਕੇ ਦੇ ਹੋਰ ਧਰਮੀ ਫ਼ੌਜੀਆਂ ਅਤੇ ਹੋਰ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਪਿੰਡ ਭੁੱਚਰ ਕਲਾਂ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਇਹ ਸਨਮਾਨ ਸਮਾਰੋਹ ਭੁੱਚਰ ਖੁਰਦ ਦੀ ਸੰਗਤ, ਜਿੰਨਾਂ ਵਿਚ ਮੁੱਖ ਤੌਰ 'ਤੇ ਜਗਤਾਰ ਸਿੰਘ ਭੁੱਚਰ, ਡਾ. ਸੁਰਿੰਦਰ ਸਿੰਘ, ਬਲਦੇਵ ਸਿੰਘ ਆਂਧੀ, ਸਰਬਜੀਤ ਸਿੰਘ, ਸਾਹਿਬ ਸਿੰਘ, ਅੰਗਰੇਜ਼ ਸਿੰਘ ਦੀ ਰਹਿਨੁਮਾਈ ਹੇਠ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਮੇਂ ਮੁੱਖ ਬੁਲਾਰਾ ਅਤੇ ਕਥਾਵਾਚਕ ਭਾਈ ਦਿਲਬਾਗ ਸਿੰਘ ਬਲੇਰ ਅਤੇ ਕਵੀਸ਼ਰ ਭਾਈ ਨਿਸ਼ਾਨ ਸਿੰਘ ਝਬਾਲ ਨੇ ਧਰਮੀ ਫ਼ੌਜੀਆਂ ਦੀ ਕੁਰਬਾਨੀਆਂ ਨੂੰ ਕਵੀਸ਼ਰੀ ਰਾਹੀਂ ਅਤੇ ਵਿਚਾਰਾਂ ਰਾਹੀਂ ਸੰਗਤਾਂ ਨਾਲ ਸਾਂਝੀ ਕੀਤੀ | ਇਸ ਸਮੇਂ ਉਚੇਚੇ ਤੌਰ 'ਤੇ ਪਹੁੰਚੇ ਧਰਮੀ ਫੌਜੀ ਐਸੋਸੀਏਸ਼ਨ ਦੇ ਪ੍ਰਧਾਨ ਸਰੂਪ ਸਿੰਘ ਗੁਰਦਾਸਪੁਰ, ਗੁਲਜ਼ਾਰ ਸਿੰਘ ਨੱਥੂਪੁਰ, ਬਲਦੇਵ ਸਿੰਘ ਫੌਜੀ, ਸਾਬਕਾ ਸਰਪੰਚ ਜਰਨੈਲ ਸਿੰਘ ਪੰਡੋਰੀ, ਕੁਲਵਿੰਦਰ ਸਿੰਘ ਛੀਨਾ, ਭਾਈ ਸਤਨਾਮ ਸਿੰਘ ਖੰਡਾ ਨੇ ਧਰਮੀ ਫੌਜੀਆਂ ਅਤੇ ਹੋਰ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਧਰਮੀ ਫੌਜੀ ਜਥੇਬੰਦੀ ਦੇ ਪ੍ਰਧਾਨ ਸਰੂਪ ਸਿੰਘ ਗੁਰਦਾਸਪੁਰ ਅਤੇ ਧਰਮੀ ਫੌਜੀ ਬਲਦੇਵ ਸਿੰਘ ਭੁੱਚਰ ਨੇ ਸਮੂਹ ਧਰਮੀ ਫੌਜੀ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਕਰਾਏ ਇਸ ਸਮਾਗਮ ਦੇ ਪ੍ਰਬੰਧਕਾਂ ਅਤੇ ਸਮੂਹ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਹ ਬਹੁਤ ਹੀ ਸ਼ਲਾਘਾਯੋਗ ਹੈ ਕਿ ਲੰਮੇ ਸਮੇਂ ਬਾਅਦ ਧਰਮੀ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ | ਇਸ ਸਨਮਾਨ ਸਮਾਰੋਹ ਵਿਚ ਮੁੱਖ ਤੌਰ 'ਤੇ ਭਾਈ ਹਰਪਾਲ ਸਿੰਘ ਬਲੇਰ, ਭਾਈ ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿੱਲੀ, ਨਰਿੰਦਰ ਸਿੰਘ ਸਾਬਕਾ ਸਰਪੰਚ ਪੰਡੋਰੀ ਰਣ ਸਿੰਘ, ਭਾਈ ਸ਼ਿੰਗਾਰਾ ਸਿੰਘ ਲਾਲੂ ਘੁੰਮਣ, ਡਾ. ਸੁਰਿੰਦਰ ਸਿੰਘ, ਸਾਹਿਬ ਸਿੰਘ, ਬਲਦੇਵ ਸਿੰਘ, ਕੁਲਵਿੰਦਰ ਸਿੰਘ ਛੀਨਾ, ਬਲਵਿੰਦਰ ਸਿੰਘ, ਪਿ੍ੰਸਪਾਲ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਸਾਬਕਾ ਸਰਪੰਚ ਜਸਬੀਰ ਸਿੰਘ, ਬਲਵਿੰਦਰ ਸਿੰਘ ਪੱਪੂ, ਪ੍ਰਧਾਨ ਗੁਰਮੀਤ ਸਿੰਘ, ਕੋਮਲਪ੍ਰੀਤ ਸਿੰਘ ਦੋਧੀ, ਸੁਖਜਿੰਦਰ ਸਿੰਘ ਬਿੱਟੂ ਮਜੀਠਾ ਮੁਖਤਾਰ ਸਿੰਘ ਭੁੱਚਰ, ਕਸ਼ਮੀਰ ਸਿੰਘ ਭੁੱਚਰ, ਕੁਲਦੀਪ ਸਿੰਘ ਸੋਹਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸ਼ੇਰ ਸਿੰਘ ਵੇੲੀਂਪੁਈਾ ਦੀ ਬਰਸੀ ਮਨਾਈ ਅਗਲੀ ਖ਼ਬਰ ਮੋਗਾ 'ਚ ਭਾਜਪਾ ਦੀ ਹੋ ਰਹੀ ਰੈਲੀ ਸੰਬੰਧੀ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕੀਤਾ ਪਾਰਟੀ ਵਰਕਰਾਂ ਨੂੰ ਲਾਮਬੰਦ...
Ad Position 24