10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੈਨਸ਼ਨਰ ਯੂਨੀਅਨ ਵਲੋਂ ਵਿਧਾਨ ਸਭਾ ਦਾ ਘਿਰਾਓ ਅੱਜ

Ad Position 21
No active advertisement
ਅਜੀਤ ਡੈਸਕ 11-03-2026
ਤਰਨ ਤਾਰਨ, 10 ਮਾਰਚ (ਇਕਬਾਲ ਸਿੰਘ ਸੋਢੀ)- ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਵਲੋਂ ਪੈਨਸ਼ਨਰ ਆਗੂ ਸਰਬਜੀਤ ਸਿੰਘ ਪੁਰੀ, ਸੁੱਚਾ ਸਿੰਘ, ਦਿਲਬਾਗ ਸਿੰਘ ਵਰਪਾਲ ਤੇ ਕਾਰਜ ਸਿੰਘ ਕੈਰੋਂ ਦੀ ਪ੍ਰਧਾਨਗੀ ਹੇਠ ਰੋਡਵੇਜ ਭਵਨ ਤਰਨ ਤਾਰਨ ਵਿਖੇ ਮੀਟਿੰਗ ਕੀਤੀ ਗਈ | ਇਸ ਸਮੇਂ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਚਰਚਾ ਕੀਤੀ ਗਈ ਅਤੇ ਪੰਜਾਬ ਸਰਕਾਰ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਬਜਟ ਸ਼ੈਸ਼ਨ ਸਮੇਂ ਚੰਡੀਗੜ੍ਹ ਵਿਖੇ ਸ਼ਾਤੀ ਪੂਰਵਕ ਧਰਨਾ ਦੇ ਰਹੇ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਤੇ ਪਾਣੀ ਦੀਆਂ ਤੋਪਾਂ, ਅੱਥਰੂ ਗੈਸ ਦੇ ਗੋਲਿਆਂ ਤੇ ਡਾਂਗਾਂ ਨਾਲ ਕੀਤੇ ਤਸ਼ੱਦਦ ਦੀ ਨਿਖੇਧੀ ਗਈ | ਇਸ ਸਮੇਂ ਜਥੇਬੰਦੀ ਦੇ ਵਿੱਤ ਸਕੱਤਰ ਸਵਰਨ ਸਿੰਘ ਕੁਹਾੜਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਕਰੋੜਾਂ ਦੇ ਰੂਪ ਵਿਚ ਬਕਾਏ ਖੜ੍ਹੇ ਹਨ, ਪੈਨਸ਼ਨਰਾਂ ਦਾ 2.59 ਦੇ ਫੈਕਟਰ ਦਾ ਮਸਲਾ ਜਿਉਂ ਦਾ ਤਿਉਂ ਹੈ | ਪੰਜਾਬ ਸਰਕਾਰ ਦੇ ਬਜਟ ਸ਼ੈਸਨ ਦੌਰਾਨ ਵਿਧਾਨ ਸਭਾ ਦੇ ਘਿਰਾਓ ਲਈ ਚਲ ਰਹੀ ਸੰਘਰਸ਼ੀ ਲੜੀ ਤਹਿਤ ਅੱਜ ਵੀ ਮੁਲਾਜ਼ਮ ਤੇ ਪੈਨਸ਼ਨਰ ਮੁਹਾਲੀ ਵਿਖੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਮਾਰਚ ਕਰਨਗੇ | ਇਸ ਸਮੇਂ ਗੁਰਦੀਪ ਸਿੰਘ, ਮਹਿੰਦਰ ਸਿੰਘ, ਸੂਬਾ ਸਿੰਘ, ਅਜਮੇਰ ਸਿੰਘ, ਹਰਬੰਸ ਸਿੰਘ, ਲੱਖਾ ਸਿੰਘ, ਗੁਰਚਰਨ ਸਿੰਘ, ਰਣਜੀਤ ਸਿੰਘ, ਸਵਿੰਦਰ ਸਿੰਘ, ਜਸਵੰਤ ਸਿੰਘ, ਸੇਵਾ ਸਿੰਘ, ਲ਼ਾਭ ਸਿੰਘ, ਕਸ਼ਮੀਰ ਸਿੰਘ, ਹਰਜੀਤ ਸਿੰਘ, ਹਰਪਾਲ ਸਿੰਘ, ਰਾਮ ਸਿੰਘ, ਕੁਲਵਿੰਦਰ ਸਿੰਘ, ਪ੍ਰਧਾਨ ਸਤਨਾਮ ਸਿੰਘ, ਮਨਦੀਪ ਸਿੰਘ ਲੱਖਾ ਸਿੰਘ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਈ ਸਰਬਜੀਤ ਸਿੰਘ ਖ਼ਾਲਸਾ ਵਲੋਂ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ <br/> ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪਿੰਡ ਖਾਲੜਾ ਦੇ ਨਿਕਾਸੀ ਨਾਲੇ ਦੀ ਆਪਣੇ ਪੱਧਰ 'ਤੇ ਕਰਵਾਈ ਖਲਾਈ <br/>
Ad Position 24