10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਚੁੱਘ ਨੂੰ ਮਿਲ ਕੇ ਭਾਜਪਾ ਆਗੂ ਵਾਲੀਆ ਨੇ ਅੰਮਿ੍ਤਸਰ 'ਚ ਮੋਗਾ ਰੈਲੀ ਲਈ ਚੱਲ ਰਹੀਆਂ ਤਿਆਰੀਆਂ ਦੀ ਜਾਣਕਾਰੀ ਦਿੱਤੀ

Ad Position 21
No active advertisement
ਅਜੀਤ ਡੈਸਕ 11-03-2026
ਅੰਮਿ੍ਤਸਰ, 10 ਮਾਰਚ (ਹਰਮਿੰਦਰ ਸਿੰਘ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਰੈਲੀ ਨੂੰ ਅੰਮਿ੍ਤਸਰ 'ਚ ਹੋ ਰਹੀਆਂ ਤਿਆਰੀਆਂ ਸੰਬੰਧੀ ਭਾਜਪਾ ਆਗੂ ਸਿਮਰਪ੍ਰੀਤ ਸਿੰਘ ਵਾਲੀਆ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ ਅਤੇ ਰੈਲੀ ਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਦੌਰਾਨ ਸ: ਵਾਲੀਆ ਨੇ ਕਿਹਾ ਕਿ ਰੈਲੀ ਲਈ ਵਰਕਰਾਂ ਵਿਚ ਬਹੁਤ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਹਿੱਸਾ ਲੈਣ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਯੁਵਾ ਸ਼ਕਤੀ ਵੀ ਪੂਰੇ ਉਤਸ਼ਾਹ ਨਾਲ ਅੱਗੇ ਆ ਰਹੀ ਹੈ | ਇਸ ਦੌਰਾਨ ਸ੍ਰੀ ਚੁੱਘ ਨੇ ਵਰਕਰਾਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਪੂਰੀ ਲਗਨ ਨਾਲ ਕੰਮ ਕਰਨ ਦੀ ਅਪੀਲ ਕੀਤੀ | ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਦੀ ਸਖ਼ਤ ਮਿਹਨਤ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਡਬਲ-ਇੰਜਣ ਸਰਕਾਰ ਦੇ ਗਠਨ ਦਾ ਰਾਹ ਪੱਧਰਾ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁਲਾਜ਼ਮ ਜਥੇਬੰਦੀਆਂ ਇਕ ਮੰਚ 'ਤੇ ਆ ਕੇ ਸੰਘਰਸ਼ ਕਰਨ-ਗਰਚਾ ਅਗਲੀ ਖ਼ਬਰ ਖਹਿਰਾ ਦਾ ਪੱਖ ਸੁਣਨ ਮਗਰੋਂ ਹੀ ਕਾਰਵਾਈ ਕੀਤੀ ਜਾਵੇ-ਬਾਜਵਾ <br/>
Ad Position 24