11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ 'ਚ ਚੱਲ ਰਹੀਆਂ ਵੱਡੀਆਂ ਫੈਕਟਰੀਆਂ 'ਚ ਪਹਿਲ ਪੰਜਾਬੀ ਨੌਜਵਾਨਾਂ ਨੂੰ ਨਹੀਂ, ਪ੍ਰਵਾਸੀਆਂ ਨੂੰ ਦਿੱਤੀ ਜਾਂਦੀ ਹੈ-ਬ੍ਰਹਮਪੁਰਾ, ਲਾਹੌਰੀਆ <br/>

Ad Position 21
No active advertisement
ਅਜੀਤ ਡੈਸਕ 11-03-2026
ਗੋਇੰਦਵਾਲ ਸਾਹਿਬ, 10 ਮਾਰਚ (ਸਕੱਤਰ ਸਿੰਘ ਅਟਵਾਲ)-ਪੰਜਾਬ ਦੇ ਪਿੰਡਾਂ ਵਿਚ ਰਹਿੰਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਉਦਯੋਗਿਕ ਅਤੇ ਪ੍ਰੋਡਕਸ਼ਨ ਫੈਕਟਰੀਆਂ 'ਚ ਰੁਜ਼ਗਾਰ ਨਾ ਮਿਲਣ ਦੇ ਮਾਮਲੇ ਨੂੰ ਲੈ ਕੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਕੁਲਦੀਪ ਸਿੰਘ ਲਾਹੌਰੀਆ ਜਨਰਲ ਸਕੱਤਰ ਯੂਥ ਅਕਾਲੀ ਦਲ ਨੇ ਚਿੰਤਾ ਜਤਾਈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਵੱਡੀ ਗਿਣਤੀ 'ਚ ਆਈ.ਟੀ.ਆਈ., ਬੀ.ਏ. ਅਤੇ ਹੋਰ ਤਕਨੀਕੀ ਯੋਗਤਾਵਾਂ ਪਾਸ ਨੌਜਵਾਨ ਮੌਜੂਦ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਉਦਯੋਗਿਕ ਇਕਾਈਆਂ ਅਤੇ ਪ੍ਰਾਈਵੇਟ ਪ੍ਰੋਡਕਸ਼ਨ ਫੈਕਟਰੀਆਂ 'ਚ ਰੁਜ਼ਗਾਰ ਦੇ ਮੌਕੇ ਨਹੀਂ ਦਿੱਤੇ ਜਾਂਦੇ | ਹਾਲਾਤ ਇੰਨੇ ਮਾੜੇ ਹੋ ਚੁੱਕੇ ਹਨ ਕਿ ਸਾਡੇ ਨੌਜਵਾਨ ਇਨ੍ਹਾਂ ਫੈਕਟਰੀਆਂ ਵਿਚ ਕੰਮ ਕਰਨ ਲਈ ਤਰਲੇ ਕੱਢਦੇ ਹਨ, ਪਰ ਉਨ੍ਹਾਂ ਤੋਂ ਵੱਧ ਤਰਜੀਹ ਬਾਹਰਲੇ ਸੂਬਿਆਂ ਤੋਂ ਆਏ ਪ੍ਰਵਾਸੀ ਮਜ਼ਦੂਰਾਂ ਨੂੰ ਦਿੱਤੀ ਜਾਂਦੀ ਹੈ ਅਤੇ ਕਈ ਵਾਰ ਉਨ੍ਹਾਂ ਨੂੰ ਵਧੇਰੇ ਤਨਖਾਹਾਂ 'ਤੇ ਨੌਕਰੀਆਂ ਵੀ ਦਿੱਤੀਆਂ ਜਾਂਦੀਆਂ ਹਨ | ਜ਼ਿਆਦਾਤਰ ਇਹ ਫੈਕਟਰੀਆਂ ਪ੍ਰਾਈਵੇਟ ਕੰਪਨੀਆਂ ਦੀਆਂ ਹਨ ਅਤੇ ਇਨ੍ਹਾਂ ਵਿਚ ਠੇਕੇਦਾਰ ਬਾਹਰੀ ਸੂਬਿਆਂ ਤੋਂ ਆਉਂਦੇ ਹਨ, ਜੋ ਆਪਣੀ ਮਨਮਾਨੀ ਕਰਦੇ ਹਨ | ਉਨ੍ਹਾਂ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਕੋਲ ਮੰਗ ਕੀਤੀ ਕਿ ਉਦਯੋਗਿਕ ਇਕਾਈਆਂ 'ਚ ਸਥਾਨਕ ਅਤੇ ਨੇੜ੍ਹਲੇ ਇਲਾਕਿਆਂ ਦੇ ਪੜ੍ਹੇ-ਲਿਖੇ ਨੌਜਵਾਨਾਂ ਨੰੂ ਪਹਿਲ ਦੇ ਅਧਾਰ 'ਤੇ ਰੁਜ਼ਗਾਰ ਦੇਣ ਦੀ ਨੀਤੀ ਬਣਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਬਜਟ ਦਿਵਿਆਂਗਜਨਾਂ ਨਾਲ ਧੋਖਾ-ਰਤੀਆ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਜਥਾ ਭਲਕੇ ਸਮਾਣਾ ਮੋਰਚੇ 'ਚ ਕਰੇਗਾ ਸ਼ਮੂਲੀਅਤ : ਬਾਪੂ ਤਰਸੇਮ ਸਿੰਘ
Ad Position 24