ਖਡੂਰ ਸਾਹਿਬ, 10 ਮਾਰਚ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਜਹਾਂਗੀਰ ਵਿਖੇ ਦਲਬੀਰ ਸਿੰਘ ਜਹਾਂਗੀਰ ਮੀਤ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਪੁੱਜੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਅਤੇ ਦਲਬੀਰ ਸਿੰਘ ਜਹਾਂਗੀਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਪਿੰਡਾਂ ਦਾ ਅਸਲ ਵਿਕਾਸ ਹੋਇਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੰਗਤ ਦਰਸ਼ਨ ਦੌਰਾਨ ਕਰੋੜਾਂ ਦੇ ਪ੍ਰਾਜੈਕਟ ਹਲਕਾ ਖਡੂਰ ਸਾਹਿਬ ਨੂੰ ਦਿੱਤੇ, ਜਿਸ ਨਾਲ ਹਲਕੇ ਦੇ ਪਿੰਡਾਂ ਦਾ ਵਿਕਾਸ ਹੋਇਆ | ਉਨ੍ਹਾਂ ਅਕਾਲੀ ਵਰਕਰਾ ਨੂੰ ਕਿਹਾ ਕਿ 2027 ਦੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹਰ ਵਰਕਰ ਦਿਨ ਰਾਤ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰੇ | ਇਸ ਦੌਰਾਨ ਪਿੰਡ ਜਹਾਂਗੀਰ ਦੇ ਸਮੂਹ ਅਕਾਲੀ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਇਕਜੁੱਟ ਹੋ ਕੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਡੱਟ ਕੇ ਖੜ੍ਹੇ ਰਹਿਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਕੰਵਲਜੀਤ ਸਿੰਘ ਲਾਹੌਰੀਆਂ, ਮਾ. ਗੁਰਦੇਵ ਸਿੰਘ, ਸਰਦੂਲ ਸਿੰਘ, ਹਜੂਰਾ ਸਿੰਘ, ਭਲਵਾਨ ਸਰਬਜੀਤ ਸਿੰਘ, ਪ੍ਰੇਮ ਸਿੰਘ, ਜਗੀਰ ਸਿੰਘ, ਨੰਬਰਦਾਰ ਹਰਭੇਜ਼ ਸਿੰਘ, ਦਿਲਖੁਸ਼ ਸਿੰਘ, ਸਰਬਜੀਤ ਸਿੰਘ ਥਿੰਦ, ਇਕਬਾਲ ਸਿੰਘ ਪਾਲੀ, ਬਲਜਿੰਦਰ ਸਿੰਘ, ਹਰਜੀਤ ਸਿੰਘ, ਮਨਜੀਤ ਸਿੰਘ ਆਦਿ ਹੋਰ ਅਕਾਲੀ ਵਰਕਰ ਮੌਜੂਦ ਸਨ |