11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸ਼੍ਰੋਮਣੀ ਕਮੇਟੀ ਵਲੋਂ ਪਿੰਗਲਵਾੜਾ ਸੰਸਥਾ ਨੂੰ 15 ਲੱਖ ਦੀ ਸਾਲਾਨਾ ਸਹਾਇਤਾ ਜਾਰੀ

Ad Position 21
No active advertisement
ਅਜੀਤ ਡੈਸਕ 11-03-2026

ਅੰਮਿ੍ਤਸਰ, 10 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਉੱਘੇ ਸਮਾਜ ਸੇਵੀ ਭਗਤ ਪੁੂਰਨ ਸਿੰਘ ਵਲੋਂ ਸਥਾਪਿਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮਿ੍ਤਸਰ ਨੂੰ 15 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਸੌਂਪਿਆ ਗਿਆ | ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਨੂੰ ਮਾਲੀ ਸਹਿਯੋਗ ਕੀਤਾ ਜਾਂਦਾ ਹੈ | ਪ੍ਰਧਾਨ ਧਾਮੀ ਨੇ ਦੱਸਿਆ ਕਿ ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਲਾਮਿਸਾਲ ਸੇਵਾ ਕੀਤੀ ਹੈ, ਜਿਨ੍ਹਾਂ ਦੀ ਸੋਚ ਨੂੰ ਪਿੰਗਲਵਾੜਾ ਸੁਸਾਇਟੀ ਵਲੋਂ ਅੱਗੇ ਵਧਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮਨੁੱਖਤਾ ਦੀ ਭਲਾਈ ਲਈ ਕੀਤੇ ਜਾਂਦੇ ਕਾਰਜਾਂ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੀ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਰਾਏਪੁਰ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਪ੍ਰਧਾਨ ਦੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ 'ਚ ਤੇਜ਼ੀ : 58 ਵਿਸ਼ੇਸ਼ ਕੈਂਪ ਲਾ ਕੇ ਬਣਾਏ ਜਾ ਰਹੇ ਨੇ ਕਾਰਡ ਅਗਲੀ ਖ਼ਬਰ ਕਾਂਗਰਸ ਦੀ ਸਰਕਾਰ ਆਉਣ 'ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ: ਪੱਖੋਕੇ-ਡਿਆਲ <br/>
Ad Position 24