11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅੰਮਿ੍ਤਸਰ ਦੀ ਪੁਰਾਣੀ ਚਾਰਦੀਵਾਰੀ ਅੰਦਰੋਂ ਤੰਬਾਕੂ ਵਾਲੀਆਂ ਦੁਕਾਨਾਂ ਬਾਹਰ ਕੱਢਣ ਸੰਬੰਧੀ ਮੁਹਿੰਮ ਜਾਰੀ

Ad Position 21
No active advertisement
ਅਜੀਤ ਡੈਸਕ 11-03-2026
ਅੰਮਿ੍ਤਸਰ, 10 ਮਾਰਚ (ਹਰਮਿੰਦਰ ਸਿੰਘ)-ਅੰਮਿ੍ਤਸਰ ਦੇ ਪੁਰਾਣੇ ਸ਼ਹਿਰ ਨੂੰ ਪੰਜਾਬ ਸਰਕਾਰ ਵਲੋਂ ਪਵਿੱਤਰ ਸ਼ਹਿਰ ਦਾ ਦਰਜਾ ਦਿੱਤੇ ਜਾਣ ਤੋਂ ਬਾਅਦ ਨਗਰ ਨਿਗਮ ਵਲੋਂ ਇਸ ਖੇਤਰ 'ਚੋਂ ਤੰਬਾਕੂ, ਸਿਗਰੇਟਾਂ ਵਾਲੀਆਂ ਦੁਕਾਨਾਂ ਨੂੰ ਬਾਹਰ ਕੱਢਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਜਿਸ ਦੇ ਤਹਿਤ ਅੱਜ ਅਸਟੇਟ ਵਿਭਾਗ ਦੀ ਟੀਮ ਵਲੋਂ ਤੰਬਾਕੂ, ਸਿਗਰੇਟਾਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਨੋਟਿਸ ਕੱਢੇ ਗਏ ਹਨ | ਇਸ ਕਾਰਵਾਈ ਦੀ ਅਗਵਾਈ ਕਰਦੇ ਹੋਏ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੁਰਾਣੇ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਹੈ | ਜਿਸ ਦੇ ਆਧਾਰ 'ਤੇ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ 'ਤੇ ਪੁਰਾਣੇ ਸ਼ਹਿਰ ਦੇ ਅੰਦਰੋਂ ਸਿਗਰੇਟ ਅਤੇ ਤੰਬਾਕੂ ਦੀਆਂ ਦੁਕਾਨਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ | ਇਸ ਦੇ ਲਈ ਨਿਗਮ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਇਸ ਮੁਹਿੰਮ ਦੇ ਤਹਿਤ ਪੁਰਾਣੇ ਸ਼ਹਿਰ ਦੇ ਅੰਦਰੋਂ ਸਿਗਰੇਟਾਂ ਤੰਬਾਕੂ ਵਾਲੇ ਖੋਖਿਆਂ ਅਤੇ ਦੁਕਾਨਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ | ਇਸ ਦੇ ਲਈ ਲਗਾਤਾਰ ਖੋਖਿਆਂ ਨੂੰ ਚੁੱਕਿਆ ਜਾ ਰਿਹਾ ਹੈ ਅਤੇ ਜਿਹੜੇ ਦੁਕਾਨਦਾਰਾਂ ਰਾਸ਼ਨ ਦੀਆਂ ਅਤੇ ਹੋਰ ਵਸਤੂਆਂ ਦੇ ਨਾਲ ਸਿਗਰੇਟ, ਤੰਬਾਕੂ ਵੇਚਿਆ ਜਾ ਰਿਹਾ ਹੈ ਉਨ੍ਹਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਨੋਟਿਸ ਕੱਢੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਅੱਜ ਨਿਗਮ ਦੀ ਟੀਮ ਵਲੋਂ ਦਰਜ਼ਨ ਤੋਂ ਵਧੇਰੇ ਤੰਬਾਕੂ ਸਿਗਰੇਟਾਂ ਵੇਚਣ ਵਾਲੇ ਦੁਕਾਨਦਾਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਨੋਟਿਸ ਦਿੱਤੇ ਗਏ ਹਨ ਅਤੇ 7 ਦਿਨਾਂ ਅੰਦਰ ਉਕਤ ਇਲਾਕੇ ਵਿਚੋਂ ਸਿਗਰੇਟ ਤੰਬਾਕੂ ਦੀ ਵਿਕਰੀ ਬੰਦ ਕਰਨ ਲਈ ਕਿਹਾ ਗਿਆ | ਇਸ ਤੋਂ ਬਾਅਦ ਵੀ ਪੁਰਾਣੇ ਸ਼ਹਿਰ 'ਚ ਤੰਬਾਕੂ ਅਤੇ ਸਿਗਰੇਟਾਂ ਵੇਚਣ ਵਾਲਿਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰ ਯੂਨੀਅਨ ਪੰਜਾਬ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਅਗਲੀ ਖ਼ਬਰ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ 'ਚ ਤੇਜ਼ੀ : 58 ਵਿਸ਼ੇਸ਼ ਕੈਂਪ ਲਾ ਕੇ ਬਣਾਏ ਜਾ ਰਹੇ ਨੇ ਕਾਰਡ
Ad Position 24