11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਗੇਟ ਹਕੀਮਾਂ ਖੇਤਰ 'ਚ ਬਜ਼ੁਰਗ ਔਰਤ ਦਾ ਭੇਦਭਰੇ ਹਾਲਾਤ 'ਚ ਕਤਲ

Ad Position 21
No active advertisement
ਅਜੀਤ ਡੈਸਕ 11-03-2026
ਅੰਮਿ੍ਤਸਰ, 10 ਮਾਰਚ (ਰੇਸ਼ਮ ਸਿੰਘ)-ਥਾਣਾ ਗੇਟ ਹਕੀਮਾਂ ਖੇਤਰ 'ਚ ਇਕ ਬਜ਼ੁਰਗ ਔਰਤ ਦਾ ਭੇਦਭਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਸੰਬੰਧੀ ਹਾਲੇ ਤੱਕ ਪੁਲਿਸ ਦੇ ਹੱਥ ਕੋਈ ਸੁਰਾਗ ਨਹੀਂ ਲੱਗਿਆ ਹੈ | ਪਰ ਖਦਸ਼ਾ ਹੈ ਕਿ ਚੋਰੀ ਦੀ ਨੀਅਤ ਨਾਲ ਦਾਖਲ ਹੋਏ ਅਣਪਛਾਤੇ ਹਮਲਾਵਰਾਂ ਵਲੋਂ ਇਹ ਕਾਰਾ ਕੀਤਾ ਹੋ ਸਕਦਾ ਹੈ | ਮਿ੍ਤਕਾ ਦੀ ਸ਼ਨਾਖਤ ਸ੍ਰੀਮਤੀ ਕਮਲੇਸ਼ ਰਾਣੀ ਪਤਨੀ ਸ੍ਰੀ ਓਮ ਪ੍ਰਕਾਸ਼ ਵਾਸੀ ਗਲੀ ਨੰਬਰ 3 ਇੰਦਰਾ ਕਾਲੋਨੀ ਝਬਾਲ ਰੋਡ ਵਜੋਂ ਹੋਈ ਹੈ | ਮਿ੍ਤਕਾ ਦੀ ਨੂੰ ਹ ਸ੍ਰੀਮਤੀ ਮਿੰਟੀ ਪਤਨੀ ਰਾਜੀਵ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਨਵੇਂ ਮਕਾਨ ਦੀ ਸਫਾਈ ਲਈ ਗਈ ਹੋਈ ਸੀ ਤੇ ਉਸ ਸਮੇਂ ਮੇਰੀ ਸੱਸ ਘਰ ਦੇ ਬਾਹਰ ਬੈਠੀ ਹੋਈ ਸੀ ਤੇ ਜਦੋਂ ਉਸ ਨੇ ਘਰ ਪੁੱਜ ਕੇ ਦੇਖਿਆ ਤਾਂ ਘਰ ਦਾ ਸਾਰਾ ਸਾਮਾਨ ਖਿਲਰਿਆ ਹੋਇਆ ਸੀ ਤੇ ਤਾਲੇ ਟੁੱਟੇ ਹੋਏ ਸਨ ਜੋ ਕਿ ਉਸ ਦੀ ਸੱਸ ਜ਼ਮੀਨ 'ਤੇ ਡਿੱਗੀ ਪਈ ਸੀ ਜਿਸ ਨੂੰ ਚੈੱਕ ਕਰਨ 'ਤੇ ਪਤਾ ਲਗਿਆ ਕਿ ਉਸ ਦੀ ਮੌਤ ਹੋ ਚੁੱਕੀ ਸੀ | ਜੋ ਕਿ ਕੋਈ ਨਾਮਲੂਮ ਵਿਅਕਤੀ ਚੋਰੀ ਕਰਨ ਦੀ ਨੀਅਤ ਨਾਲ ਘਰ ਦਾਖਲ ਹੋਏ ਤੇ ਸੱਸ ਦਾ ਕਤਲ ਕਰਕੇ ਚਲੇ ਗਏ | ਏ.ਸੀ.ਪੀ. ਕੇਂਦਰ ਜਸਪਾਲ ਸਿੰਘ ਬਹੋੜੂ ਨੇ ਦੱਸਿਆ ਕਿ ਇਸ ਸੰਬੰਧੀ ਥਾਣਾ ਗੇਟ ਹਕੀਮਾਂ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਅੰਮਿ੍ਤਸਰ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਅਨੰਦ ਅਗਲੀ ਖ਼ਬਰ ਭਾਰਤੀ ਸ਼ਾਸਤਰੀ ਸੰਗੀਤ ਦੀ ਪ੍ਰਸਿੱਧ ਹਸਤੀ ਵਿਦੂਸ਼ੀ ਸ਼ਾਲਮਲੀ ਜੋਸ਼ੀ ਦਾ ਵਿਸ਼ੇਸ਼ ਭਾਸ਼ਨ ਕਰਵਾਇਆ
Ad Position 24