11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਡਿਪਟੀ ਕਮਿਸ਼ਨਰ ਅੰਮਿ੍ਤਸਰ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਅਨੰਦ

Ad Position 21
No active advertisement
ਅਜੀਤ ਡੈਸਕ 11-03-2026
ਅਟਾਰੀ, 10 ਮਾਰਚ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ-ਵਾਹਗਾ ਸਰਹੱਦ 'ਤੇ ਹੋ ਰਹੀ ਰੀਟਰੀਟ ਸੈਰਾਮਨੀ ਦਾ ਡਿਪਟੀ ਕਮਿਸ਼ਨਰ ਅੰਮਿ੍ਤਸਰ ਦਲਵਿੰਦਰਜੀਤ ਸਿੰਘ ਵਲੋਂ ਆਨੰਦ ਮਾਣਿਆ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਕਰਨਵੀਰ ਸਿੰਘ ਅਤੇ ਸਬ ਤਹਿਸੀਲ ਅਟਾਰੀ ਤੋਂ ਦਿਲਜੀਤ ਸਿੰਘ ਵੀ ਮੌਜੂਦ ਸਨ | ਅਟਾਰੀ ਸਰਹੱਦ ਪਹੁੰਚਣ ਤੇ ਬੀਐੱਸਐੱਫ ਦੇ ਉੱਚ ਅਧਿਕਾਰੀਆਂ ਵਲੋਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਅਟਾਰੀ ਸਰਹੱਦ 'ਤੇ ਸਥਿਤ ਬੀਐੱਸਐੱਫ ਦਾ ਅਜਾਇਬ ਘਰ ਦੇਖਣ ਉਪਰੰਤ ਝੰਡੇ ਦੀ ਰਸਮ ਦਾ ਆਨੰਦ ਮਾਣਿਆ ਅਤੇ ਪਰੇਡ ਕਰ ਰਹੇ ਜਵਾਨਾਂ ਦਾ ਤਾੜੀਆਂ ਵਜਾ ਕੇ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਦੀ ਜੋਸ਼ੀਲੀ ਪਰੇਡ ਦੇਖ ਕੇ ਬਹੁਤ ਆਨੰਦ ਪ੍ਰਾਪਤ ਹੋਇਆ ਹੈ | ਉਨ੍ਹਾਂ ਨੇ ਬਾਰਡਰ ਪਿੱਲਰ ਨੰਬਰ 102 ਦੇਖਿਆ ਅਤੇ ਸਰਹੱਦ 'ਤੇ ਸਥਿਤ ਮੇਨ ਗੇਟ 'ਤੇ ਯਾਦਗਰੀ ਤਸਵੀਰਾਂ ਕਰਵਾਈਆਂ | ਇਸ ਮੌਕੇ ਉਨ੍ਹਾਂ ਨਾਲ ਬੀਐੱਸਐੱਫ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ, ਯੂ. ਪੀ., ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਦੀ ਕਾਰਵਾਈ <br/> ਅਗਲੀ ਖ਼ਬਰ ਗੇਟ ਹਕੀਮਾਂ ਖੇਤਰ 'ਚ ਬਜ਼ੁਰਗ ਔਰਤ ਦਾ ਭੇਦਭਰੇ ਹਾਲਾਤ 'ਚ ਕਤਲ
Ad Position 24