11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

210 ਗ੍ਰਾਮ ਹੈਰੋਇਨ ਤੇ 4000 ਰੁਪਏ ਡਰੱਗ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 11-03-2026
ਸੁਲਤਾਨਵਿੰਡ, 10 ਮਾਰਚ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇੱਕ ਨੌਜਵਾਨ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਐੱਸ. ਆਈ. ਜਗਜੀਤ ਸਿੰਘ ਵਲੋਂ ਏ. ਐੱਸ. ਆਈ. ਕੁਲਦੀਪ ਸਿੰਘ, ਏ. ਐੱਸ. ਆਈ. ਸ਼ਾਮ ਸੁੰਦਰ, ਹੌਲਦਾਰ ਪਵਨਜੀਤ ਸਿੰਘ ਅਤੇ ਸਿਪਾਹੀ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਪੱਤੀ ਬਾਬਾ ਜੀਵਨ ਸਿੰਘ ਨੇੜੇ ਸ਼ਮਸ਼ਾਨਘਾਟ ਸਪੈਸ਼ਲ ਨਾਕੇ ਲਗਾਏ ਵਾਹਨ ਦੀ ਕੀਤੀ ਜਾ ਰਹੀ ਚੈਕਿੰਗ ਅਤੇ ਗਸ਼ਤ ਦੌਰਾਨ ਇੱਕ ਨੌਜਵਾਨ ਜੋ ਪੁਲਿਸ ਨਾਕੇ ਨੂੰ ਦੇਖ ਕੇ ਇਕਦਮ ਪਿੱਛੇ ਮੁੜਨ ਲੱਗਿਆ ਜਿਸ ਨੂੰ ਪੁਲਿਸ ਪਾਰਟੀ ਨੇ ਇਸ ਨੌਜਵਾਨ ਨੂੰ ਮੌਕੇ 'ਤੇ ਕਾਬੂ ਕਰ ਲਿਆ | ਇੰਸ: ਮੋਹਿਤ ਕੁਮਾਰ ਨੇ ਦੱਸਿਆ ਕਿ ਜਦੋਂ ਇਸ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਇਸ ਦੀ ਜੇਬ 'ਚੋਂ ਇੱਕ ਲਿਫਾਫੇ 'ਚ ਲਪੇਟੀ 210 ਗ੍ਰਾਮ ਹੈਰੋਇਨ ਅਤੇ 4000 ਰੁਪਏ ਡਰੱਗ ਮਨੀ ਬਰਾਮਦ ਹੋਈ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਦੀਪਕ ਕੁਮਾਰ ਪੁੱਤਰ ਨਰੰਜਣ ਠਾਕੁਰ ਵਾਸੀ ਪਿੰਡ ਚੋਗਾਵਾਂ ਸਾਧਪੁਰ ਪੁਲਿਸ ਥਾਣਾ ਮਹਿਤਾ ਜ਼ਿਲ੍ਹਾ ਅੰਮਿ੍ਤਸਰ ਅਤੇ ਹੁਣ ਹਾਲ ਵਾਸੀ ਭਾਈ ਮੰਝ ਸਾਹਿਬ ਰੋਡ ਕੋਟ ਮਿੱਤ ਸਿੰਘ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਅੱਜ ਇਸ ਨੌਜਵਾਨ ਨੂੰ ਅਦਾਲਤ 'ਚ ਪੇਸ਼ ਕਰਕੇ ਕੁਝ ਦਿਨ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਇਸ ਨੌਜਵਾਨ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ 3 ਪੀ.ਸੀ.ਐਸ. ਅਧਿਕਾਰੀ ਬਦਲੇ ਅਗਲੀ ਖ਼ਬਰ ਰਾਜਸਥਾਨ, ਯੂ. ਪੀ., ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਪੁਲਿਸ ਦੀ ਕਾਰਵਾਈ <br/>
Ad Position 24