20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪ੍ਰਾਇਮਰੀ ਹੈਲਥ ਸੈਂਟਰ ਰਟੌਲ 'ਚੋਂ ਸਾਮਾਨ ਚੋਰੀ

Ad Position 21
No active advertisement
ਅਜੀਤ ਡੈਸਕ 12-03-2026

ਤਰਨ ਤਾਰਨ, 11 ਮਾਰਚ (ਪਰਮਜੀਤ ਜੋਸ਼ੀ)-ਪ੍ਰਾਇਮਰੀ ਹੈਲਥ ਸੈਂਟਰ ਰਟੌਲ ਤੋਂ ਰਾਤ ਸਮੇਂ ਅਣਪਛਾਤੇ ਚੋਰਾਂ ਵਲੋਂ ਹਸਪਤਾਲ ਦੇ ਦਰਵਾਜ਼ੇ ਦੇ ਤਾਲੇ ਤੋੜ ਕੇ ਅਲਮਾਰੀ ਵਿਚ ਪਿਆ ਸਾਮਾਨ ਚੋਰੀ ਕਰ ਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਾਇਮਰੀ ਹੈਲਥ ਸੈਂਟਰ ਰਟੌਲ ਦੇ ਸਟਾਫ਼ ਮਨਦੀਪ ਕੌਰ, ਰਮਨਦੀਪ ਕੌਰ, ਸਤਵਿੰਦਰਜੀਤ ਕੌਰ, ਰਜਿੰਦਰ ਕੌਰ ਆਦਿ ਨੇ ਦੱਸਿਆ ਕਿ ਚੋਰਾਂ ਵਲੋਂ ਸਿਰਜਨ ਡਿਜੀ ਕਿੱਟ, ਬੀ.ਪੀ.ਆਪ੍ਰੇਟਰ, ਸ਼ੂਗਰ ਚੈੱਕ ਕਰਨ ਵਾਲੀ ਮਸ਼ੀਨ, ਵਜਨ ਚੈੱਕ ਕਰਨ ਵਾਲੀ ਮਸ਼ੀਨ, ਥਰਮਾਮੀਟਰ, ਬੈਂਟਰਾਂ-ਇਨਵੈਟਰ ਤੋਂ ਇਲਾਵਾ ਹੋਰ ਸਾਮਾਨ ਚੋਰੀ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਪਹਿਲਾਂ ਵੀ 2 ਵਾਰ ਚੋਰੀਆਂ ਹੋ ਚੁੱਕੀਆਂ ਹਨ ਅਤੇ ਪੁਲਿਸ ਮੌਕਾ ਦੇਖ ਕੇ ਚਲੀ ਜਾਂਦੀ ਹੈ ਪਰ ਹਾਲੇ ਤੱਕ ਪੁਲਿਸ ਵਲੋਂ ਕਿਸੇ ਵੀ ਚੋਰ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹੈਲਥ ਸੈਂਟਰ ਦੇ ਆਸ-ਪਾਸ ਅਕਸਰ ਹੀ ਨਸ਼ੇੜੀ ਕਿਸਮ ਦੇ ਨੌਜਵਾਨ ਘੁੰਮਦੇ ਫਿਰਦੇ ਰਹਿੰਦੇ ਹਨ, ਜੋ ਕਿ ਚੋਰੀਆਂ ਨੂੰ ਅੰਜਾਮ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਚੋਰੀ ਸੰਬੰਧੀ ਸਿਹਤ ਮਹਿਕਮੇ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੂੰ ਦਰਖਾਸਤ ਦੇ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਬੇਟੀ ਨੂੰ ਬੱਸ ਅੱਡੇ 'ਤੇ ਛੱਡ ਕੇ ਵਾਪਸ ਆ ਰਹੇ ਵਿਅਕਤੀ ਨੂੰ 3 ਲੁਟੇਰਿਆਂ ਨੇ ਲੁੱਟਿਆ <br/> ਅਗਲੀ ਖ਼ਬਰ ਪਿ੍ੰਸ ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫਲਾ ਮਜੀਠੀਆ ਦੇ ਗ੍ਰਹਿ ਵਿਖੇ ਪਹੁੰਚਿਆ <br/>
Ad Position 24